ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਸਦਨ ਦੀ ਕਾਰਵਾਈ ਦੌਰਾਨ ਮੈਂਬਰਾਂ ਨੇ ਸੁਖਪਾਲ ਸਿੰਘ ਖਹਿਰਾ ਵਲੋਂ ਵਰਤੇ ਗਏ ਇਤਰਾਜ਼ਯੋਗ ਸ਼ਬਦਾਂ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਇਤਰਾਜ਼ਯੋਗ ਸ਼ਬਦਾਵਲੀ ਪੰਜਾਬ ਦੇ ਮਿਹਨਤਕਸ਼ ਮਜ਼ਦੂਰਾਂ, ਖ਼ਾਸ ਕਰਕੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਲੋਕਾਂ ਦੇ ਸਵੈਮਾਣ ਤੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀ ਹੈ। ਚੀਮਾ ਨੇ ਕਿਹਾ ਕਿ ਪੰਜਾਬ ਦੇ ਮਜ਼ਦੂਰ ਵਰਗ ਨੇ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ’ਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਖ਼ਾਸ ਤੌਰ ’ਤੇ ਚੁਣੇ ਹੋਏ ਨੁਮਾਇੰਦਿਆਂ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਕਿਰਤੀ ਵਰਗ ਦੀ ਸਖ਼ਤ ਮਿਹਨਤ, ਇਮਾਨਦਾਰੀ ਤੇ ਸਮਾਜ ਪ੍ਰਤੀ ਯੋਗਦਾਨ ਦਾ ਸਨਮਾਨ ਕਰਨ। ਉਨ੍ਹਾਂ ਕਿਹਾ ਕਿ ਜਾਤ, ਸਮਾਜਿਕ ਰੁਤਬੇ ਜਾਂ ਆਰਥਿਕ ਪਿਛੋਕੜ ਦੇ ਆਧਾਰ ’ਤੇ ਕਿਸੇ ਵਿਅਕਤੀ ਜਾਂ ਸਮੂਹ ਨੂੰ ਨੀਵਾਂ ਦਿਖਾਉਣਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਖਹਿਰਾ ਹਮੇਸ਼ਾ ਵਰਤਦੇ ਹਨ ਇਤਰਾਜ਼ਯੋਗ ਸ਼ਬਦਾਵਲੀ-ਚੀਮਾ
ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਸਦਨ ਦੀ ਕਾਰਵਾਈ ਦੌਰਾਨ ਮੈਂਬਰਾਂ ਨੇ ਸੁਖਪਾਲ ..
ਅਜੀਤ ਡੈਸਕ
24-10-2026