28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ-ਮੁੱਖ ਮੰਤਰੀ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ-ਮੁੱਖ ਮੰਤਰੀ

ਅਜੀਤ ਡੈਸਕ 28-10-2026


ਮੁੱਖ ਮੰਤਰੀ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਬੰਦ ਕਰਨ ਦਾ ਵੀ ਵਿਰੋਧ ਕੀਤਾ। ਮੁੱਖ ਮੰਤਰੀ ਕਿਹਾ ਕਿ ਪਾਕਿਸਤਾਨ ਨਾਲ ਪਹਿਲਾਂ ਜੋ ਬੱਸ ਤੇ ਰੇਲ ਗੱਡੀ ਚੱਲਦੀ ਸੀ ਉਹ ਵੀ ਬੰਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਇਹ ਲਾਂਘਾ ਚੱਲ ਰਿਹਾ ਸੀ ਕਦੀ ਵੀ ਕੋਈ ਮੁਸ਼ਕਲ ਨਹੀਂ ਆਈ ਸੀ। ਉਨ੍ਹਾਂ ਭਾਰਤ ਸਕਰਾਰ ਨੂੰ ਕਿਹਾ ਕਿ ਉਹ ਪਾਕਿਸਤਾਨ ਨਾਲ ਗੱਲਬਾਤ ਕਰਕੇ ਇਸ ਲਾਂਘੇ ਨੂੰ ਛੇਤੀ ਖੁੱਲ੍ਹਵਾਏ ਜਿਸ ਨਾਲ ਸਿੱਖ ਸ਼ਰਧਾਲੂਆਂ ਦੀ ਵੱਡੀ ਆਸਥਾ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਲਾਂਘੇ ਰਾਹੀਂ ਆਉਣ-ਜਾਣ ਸਬੰਧੀ ਪਾਬੰਦੀਆਂ ਤੇ ਰੁਕਾਵਟਾਂ ਦੁਨੀਆ ਭਰ ’ਚ ਵਸਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਦਰਸ਼ਨਾਂ ਤੋਂ ਵਾਂਝਾ ਕਰਦੀਆਂ ਹਨ| ਮਤੇ ’ਚ ਕੇਂਦਰ ਸਰਕਾਰ ਨੂੰ ਸੰਗਤ, ਖਾਸ ਕਰਕੇ ਬਜ਼ੁਰਗਾਂ ਲਈ ਪ੍ਰਕਿਰਿਆਵਾਂ ਨੂੰ ਹੋਰ ਸਰਲ ਬਣਾਉਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਸੰਗਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ|

ਪਿਛਲੀ ਖ਼ਬਰ ਪੰਜਾਬ ’ਚ ਪਹਿਲੀ ਵਾਰ ਏਸ਼ਿਆਈ ਹਾਕੀ ਚੈਂਪੀਅਨਸ਼ਿਪ ਦੀ ਰੰਗਾਰੰਗ ਸ਼ੁਰੂਆਤ ਅਗਲੀ ਖ਼ਬਰ ਇਜਲਾਸ ਦੇ ਆਖ਼ਰੀ ਦਿਨ ਭਾਰੀ ਹੰਗਾਮਾ ਸਦਨ ਦੇ ਬਾਹਰ ਭਿੜੇ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।