30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਯੂ.ਪੀ.ਐਸ.ਸੀ. ਦੇ ਚੇਅਰਮੈਨ ਤੇ ਮੈਂਬਰਾਂ ਵਲੋਂ ਰਾਸ਼ਟਰਪਤੀ ਨਾਲ ਮੁਲਾਕਾਤ

ਨਵੀਂ ਦਿੱਲੀ, 29 ਅਕਤੂਬਰ (ਪੀ.ਟੀ.ਆਈ.)-ਸੰਘ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਦੇ ਚੇਅਰਮੈਨ ਅਜੈ ਕੁਮਾਰ ਤੇ ਕਮਿਸ਼ਨ ਦੇ ਹੋਰ ਮੈਂਬਰਾਂ ਨੇ ਵੀਰਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਰਾਸ਼ਟਰਪਤੀ ਭਵਨ ਵਿਖੇ ਮੁਲਾਕਾਤ ਕੀਤੀ। ਰਾਸ਼ਟਰਪਤੀ ਦਫ਼ਤਰ ਨੇ ...

ਅਜੀਤ ਡੈਸਕ 30-10-2026

ਨਵੀਂ ਦਿੱਲੀ, 29 ਅਕਤੂਬਰ (ਪੀ.ਟੀ.ਆਈ.)-ਸੰਘ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਦੇ ਚੇਅਰਮੈਨ ਅਜੈ ਕੁਮਾਰ ਤੇ ਕਮਿਸ਼ਨ ਦੇ ਹੋਰ ਮੈਂਬਰਾਂ ਨੇ ਵੀਰਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਰਾਸ਼ਟਰਪਤੀ ਭਵਨ ਵਿਖੇ ਮੁਲਾਕਾਤ ਕੀਤੀ। ਰਾਸ਼ਟਰਪਤੀ ਦਫ਼ਤਰ ਨੇ ‘ਐਕਸ’ ’ਤੇ ਇਕ ਪੋਸਟ ਵਿਚ ਦੱਸਿਆ ਕਿ ਯੂ.ਪੀ.ਐਸ.ਸੀ. ਦੇ ਚੇਅਰਮੈਨ ਡਾ. ਅਜੈ ਕੁਮਾਰ ਨੇ ਕਮਿਸ਼ਨ ਦੇ ਮੈਂਬਰਾਂ ਨਾਲ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ। ਇਨ੍ਹਾਂ ਮੈਂਬਰਾਂ ਵਿਚ ਲੈਫਟੀਨੈਂਟ ਜਨਰਲ ਰਾਜ ਸ਼ੁਕਲਾ (ਸੇਵਾਮੁਕਤ), ਸੁਮਨ ਸ਼ਰਮਾ, ਬਿਦਯੁਤ ਬਿਹਾਰੀ ਸਵੈਨ, ਡਾ. ਦਿਨੇਸ਼ ਦਾਸਾ, ਸ਼ੀਲ ਵਰਧਨ ਸਿੰਘ, ਸੰਜੇ ਵਰਮਾ, ਸੁਜਾਤਾ ਚਤੁਰਵੇਦੀ ਤੇ ਅਨੁਰਾਧਾ ਪ੍ਰਸਾਦ ਸ਼ਾਮਿਲ ਸਨ। ਇਸ ਮੌਕੇ ਉਨ੍ਹਾਂ ਨੇ ਰਾਸ਼ਟਰਪਤੀ ਨੂੰ ਕਮਿਸ਼ਨ ਦੀ 76ਵੀਂ ਸਾਲਾਨਾ ਰਿਪੋਰਟ, ਯਾਦਗਾਰੀ ਸਿੱਕੇ ਤੇ ਯੂ.ਪੀ.ਐਸ.ਸੀ. ਦੇ 100 ਸਾਲ ਪੂਰੇ ਹੋਣ ਦੇ ਮੌਕੇ ’ਤੇ ਜਾਰੀ ਕੀਤੀ ਗਈ ਡਾਕ ਟਿਕਟ ਵੀ ਭੇਟ ਕੀਤੀ।

ਪਿਛਲੀ ਖ਼ਬਰ ਪਟਾਕਿਆਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੇ ਹੱਕ ’ਚ ਨਹੀਂ ਸੁਪਰੀਮ ਕੋਰਟ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ‘ਸੇਬੀ’ ਨੂੰ ਨਿਰਦੇਸ਼ ਦੇਣ ਦੀ ਮੰਗ ਵਾਲੀ ਮਹੂਆ ਮੋਇਤਰਾ ਦੀ ਪਟੀਸ਼ਨ ਖ਼ਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।