31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਉੱਤਰਾਖੰਡ ’ਚ ਹੈਲੀਕਾਪਟਰ ਹਾਦਸਾਗ੍ਰਸਤ ਪਾਇਲਟ ਸਮੇਤ 6 ਮੌਤਾਂ

ਚਮੋਲੀ (ਉੱਤਰਾਖੰਡ), 30 ਅਕਤੂਬਰ (ਪੀ. ਟੀ. ਆਈ.)-ਉੱਤਰਾਖੰਡ ਦੇ ਜੋਸ਼ੀਮਠ ਨੇੜੇ ਸ਼ੁੱਕਰਵਾਰ ਦੁਪਹਿਰ ਵਾਪਰੇ ਇਕ ਦਰਦਨਾਕ ਹੈਲੀਕਾਪਟਰ ਹਾਦਸੇ ’ਚ ਪਾਇਲਟ ਸਮੇਤ 6 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਹੈਲੀਕਾਪਟਰ ਪਹਾੜੀ ਨਾਲ ਟਕਰਾਉਣ ਤੋਂ ਬਾਅਦ ਹਾਦਸਾਗ੍ਰਸਤ ਹੋ ਗਿਆ। ਪੁਲਿਸ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਹੈਲੀਕਾਪਟਰ ਟ੍ਰਾਂਸ ਭਾਰਤ ਏਵੀਏਸ਼ਨ ਪ੍ਰਾਈਵੇਟ ਲਿਮਟਿਡ ਕੰਪਨੀ ਦਾ ਸੀ। ਹਾਦਸੇ ਵਿਚ ਜਾਨ ਗੁਆਉਣ ਵਾਲੇ ਸਾਰੇ 6 ਲੋਕਾਂ ਦੀਆਂ ਲਾਸ਼ਾਂ ਦੀ ਪਛਾਣ ਕਰ ਲਈ ਗਈ...

ਅਜੀਤ ਡੈਸਕ 31-10-2026

ਚਮੋਲੀ (ਉੱਤਰਾਖੰਡ), 30 ਅਕਤੂਬਰ (ਪੀ. ਟੀ. ਆਈ.)-ਉੱਤਰਾਖੰਡ ਦੇ ਜੋਸ਼ੀਮਠ ਨੇੜੇ ਸ਼ੁੱਕਰਵਾਰ ਦੁਪਹਿਰ ਵਾਪਰੇ ਇਕ ਦਰਦਨਾਕ ਹੈਲੀਕਾਪਟਰ ਹਾਦਸੇ ’ਚ ਪਾਇਲਟ ਸਮੇਤ 6 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਹੈਲੀਕਾਪਟਰ ਪਹਾੜੀ ਨਾਲ ਟਕਰਾਉਣ ਤੋਂ ਬਾਅਦ ਹਾਦਸਾਗ੍ਰਸਤ ਹੋ ਗਿਆ। ਪੁਲਿਸ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਹੈਲੀਕਾਪਟਰ ਟ੍ਰਾਂਸ ਭਾਰਤ ਏਵੀਏਸ਼ਨ ਪ੍ਰਾਈਵੇਟ ਲਿਮਟਿਡ ਕੰਪਨੀ ਦਾ ਸੀ। ਹਾਦਸੇ ਵਿਚ ਜਾਨ ਗੁਆਉਣ ਵਾਲੇ ਸਾਰੇ 6 ਲੋਕਾਂ ਦੀਆਂ ਲਾਸ਼ਾਂ ਦੀ ਪਛਾਣ ਕਰ ਲਈ ਗਈ ਹੈ। ਇਹ ਹੈਲੀਕਾਪਟਰ ਬਦਰੀਨਾਥ ਤੋਂ ਦੇਹਰਾਦੂਨ ਦੇ ਸਹਸਤਰਧਾਰਾ ਜਾ ਰਿਹਾ ਸੀ। ਹੈਲੀਕਾਪਟਰ ਨੇ ਦੁਪਹਿਰ 1:15 ਵਜੇ ਉਡਾਣ ਭਰੀ ਅਤੇ ਦੁਪਹਿਰ ਕਰੀਬ 2:20 ਵਜੇ ਮਰਵਾਰੀ ਪੁਲ ਨੇੜੇ ਜੇਪੀ ਪਾਵਰ ਹਾਊਸ ਕੋਲ ਇਹ ਹਾਦਸਾ ਵਾਪਰਿਆ। ਅਧਿਕਾਰੀਆਂ ਮੁਤਾਬਕ, ਜੋਸ਼ੀਮਠ ਘਾਟੀ ਦੇ ਉੱਪਰ ਉੱਡਦੇ ਸਮੇਂ ਹੈਲੀਕਾਪਟਰ ਦਾ ਸੰਪਰਕ ਟੁੱਟ ਗਿਆ ਸੀ। ਇਸ ਤੋਂ ਬਾਅਦ ਇਸ ਦਾ ਟਰੈਕਿੰਗ ਸਿਗਨਲ ਵੀ ਬੰਦ ਹੋ ਗਿਆ। ਖਰਾਬ ਮੌਸਮ, ਮੀਂਹ ਤੇ ਬੱਦਲਵਾਈ ਕਾਰਨ ਸ਼ੁਰੂ ’ਚ ਹੈਲੀਕਾਪਟਰ ਦੀ ਸਹੀ ਥਾਂ ਦਾ ਪਤਾ ਨਹੀਂ ਲੱਗ ਸਕਿਆ। ਇਸ ਕਾਰਨ ਬਚਾਅ ਕਾਰਜਾਂ ਵਿਚ ਵੀ ਮੁਸ਼ਕਲ ਆਈ। ਚਮੋਲੀ ਦੇ ਐੱਸ.ਐੱਸ.ਪੀ. ਸੁਰਜੀਤ ਸਿੰਘ ਪੰਵਾਰ ਨੇ ਦੱਸਿਆ ਕਿ ਹੈਲੀਕਾਪਟਰ ’ਚ ਸਵਾਰ ਸਾਰੇ 6 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਪਾਇਲਟ ਕੈਪਟਨ ਹਿਮਾਂਸ਼ੂ ਤੇ ਪੰਜ ਯਾਤਰੀਆਂ ਪ੍ਰਥਾਪਾ, ਅਰੁਣ, ਸ਼ੰਕਰ ਗੌੜਾ, ਸੁਧੀਰ ਕੇ. ਅਤੇ ਐੱਚ. ਐੱਸ. ਨਟਰਾਜਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਾਰੇ ਯਾਤਰੀ ਬੈਂਗਲੁਰੂ ਦੇ ਰਹਿਣ ਵਾਲੇ ਸਨ। ਇਸ ਦੌਰਾਨ ਉੱਤਰਾਖੰਡ ਸਿਵਲ ਏਵੀਏਸ਼ਨ ਡਿਵੈਲਪਮੈਂਟ ਅਥਾਰਟੀ ਨੇ ਦੱਸਿਆ ਕਿ ਇਸ ਹਾਦਸੇ ਤੋਂ ਬਾਅਦ ਸਾਵਧਾਨੀ ਵਜੋਂ ਉਨ੍ਹਾਂ ਨੇ ਟ੍ਰਾਂਸ ਭਾਰਤ ਏਵੀਏਸ਼ਨ ਪ੍ਰਾਈਵੇਟ ਲਿਮਟਿਡ ਦੇ ਸਾਰੇ ਹੈਲੀਕਾਪਟਰਾਂ ਦੀ ਉਡਾਣ ’ਤੇ ਰੋਕ ਲਗਾ ਦਿੱਤੀ ਹੈ।

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 20 ਨੂੰ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਹੋਵੇਗੀ ਚੋਣ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ... ਅਗਲੀ ਖ਼ਬਰ ਸਹਿਮਤੀ ਵਾਲੇ ਸੰਬੰਧ ਰਿਸ਼ਤਾ ਟੁੱਟਣ ਤੋਂ ਬਾਅਦ ਜਬਰ ਜਨਾਹ ਨਹੀਂ-ਸੁਪਰੀਮ ਕੋਰਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।