02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਈ.ਡੀ. ਵਲੋਂ ਸੁਭਾਸ਼ ਚੰਦਰਾ ਖ਼ਿਲਾਫ਼ ਹਵਾਲਾ ਰਾਸ਼ੀ ਦਾ ਮਾਮਲਾ ਦਰਜ

ਈ.ਡੀ. ਵਲੋਂ ਸੁਭਾਸ਼ ਚੰਦਰਾ ਖ਼ਿਲਾਫ਼ ਹਵਾਲਾ ਰਾਸ਼ੀ ਦਾ ਮਾਮਲਾ ਦਰਜ

ਅਜੀਤ ਡੈਸਕ 03-11-2026

ਨਵੀਂ ਦਿੱਲੀ, 2 ਨਵੰਬਰ (ਜਗਤਾਰ ਸਿੰਘ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਐੱਸਲ ਗਰੁੱਪ ਦੇ ਸੰਸਥਾਪਕ ਅਤੇ ਮੀਡੀਆ ਕਾਰੋਬਾਰੀ ਸੁਭਾਸ਼ ਚੰਦਰਾ ਵਿਰੁੱਧ ਹਵਾਲਾ ਰਾਸ਼ੀ ਦਾ ਮਾਮਲਾ ਦਰਜ ਕੀਤਾ ਹੈ । ਇਹ ਕਾਰਵਾਈ ਐਲ.ਆਈ.ਸੀ. ਹਾਊਸਿੰਗ ਫਾਈਨਾਂਸ ਲਿਮਟਿਡ ਨਾਲ ਜੁੜੇ ਕਥਿਤ 1,322 ਕਰੋੜ ਰੁਪਏ ਦੀ ਕਰਜ਼ਾ ਧੋਖਾਧੜੀ ਦੇ ਮਾਮਲੇ ਵਿਚ ਕੀਤੀ ਗਈ ਹੈ । ਈ.ਡੀ. ਨੇ ਇਹ ਮਾਮਲਾ ਕੇਂਦਰੀ ਜਾਂਚ ਬਿਊਰੋ ਸੀ.ਬੀ.ਆਈ. ਵਲੋਂ ਪਹਿਲਾਂ ਦਰਜ ਕੀਤੀ ਗਈ ਇੱਕ ਐਫ.ਆਈ.ਆਰ. ਦਾ ਨੋਟਿਸ ਲੈਂਦਿਆਂ ਪ੍ਰੀਵੈਂਸ਼ਨ ਆਫ਼ ਮਨੀ ਲਾਂਡਰਿੰਗ ਐਕਟ (ਪੀ.ਐਮ.ਐਲ.ਏ.) ਤਹਿਤ ਦਰਜ ਕੀਤਾ ਹੈ । ਸੁਭਾਸ਼ ਚੰਦਰਾ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਸਾਲ 2018 ਵਿਚ ਐਲ.ਆਈ.ਸੀ.ਐਚ.ਐਫ.ਐਲ. ਤੋਂ 980 ਰੁਪਏ ਕਰੋੜ ਦੇ ਦੋ ਕਾਰਪੋਰੇਟ ਲੋਨ ਲੈਣ ਲਈ ਆਪਣੀ ਕੁੱਲ ਸੰਪਤੀ ਨੂੰ ਬਹੁਤ ਵਧਾ-ਚੜ੍ਹਾ ਕੇ ਪੇਸ਼ ਕੀਤਾ ਸੀ । ਬਾਅਦ ਵਿਚ ਇਨ੍ਹਾਂ ਕਰਜ਼ਿਆਂ ਦੀ ਅਦਾਇਗੀ ਨਾ ਹੋਣ ਕਾਰਨ ਵਿਆਜ ਸਮੇਤ ਇਹ ਨੁਕਸਾਨ 1,322 ਕਰੋੜ ਰੁਪਏ ਤੱਕ ਪਹੁੰਚ ਗਿਆ ।

ਪਿਛਲੀ ਖ਼ਬਰ ਨੋਰਾ ਫਤੇਹੀ ਨੂੰ ਤਾਜ਼ਾ ਸੰਮਨ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਘਰੇਲੂ ਹਵਾਈ ਕਿਰਾਏ ’ਚ ਵਾਧੇ ਖ਼ਿਲਾਫ਼ ਤੁਰੰਤ ਸੁਣਵਾਈ ਤੋਂ ਇਨਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।