ਨਵੀਂ ਦਿੱਲੀ, 7 ਨਵੰਬਰ (ਏਜੰਸੀ)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੀਵਾਲੀ ਦੇ ਤਿਉਹਾਰ ਦੀ ਨਾਗਰਿਕਾਂ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਦੇਸ਼ ਦੇ ਨੌਜਵਾਨ ਭਾਰਤੀ ਕਦਰਾਂ-ਕੀਮਤਾਂ ਤੋਂ ਸੇਧ ਲੈਂਦੇ ਹੋਏ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿਚ ਪੂਰੇ ਉਤਸ਼ਾਹ ਨਾਲ ਯੋਗਦਾਨ ਪਾਉਣਗੇ। ਇਕ ਸੰਦੇਸ਼ ’ਚ ਉਨ੍ਹਾਂ ਕਿਹਾ ਕਿ ਇਹ ਖੁਸ਼ੀ ਭਰਪੂਰ ਜਸ਼ਨ ਭਗਵਾਨ ਰਾਮ ਦੀ ਰਾਵਣ ’ਤੇ ਜਿੱਤ ਤੋਂ ਬਾਅਦ ਅਯੁੱਧਿਆ ਵਾਪਸੀ ਦੀ ਯਾਦ ਦਿਵਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ‘ਰਾਮ ਰਾਜ’ ਦੀ ਸ਼ੁਭ ਸ਼ੁਰੂਆਤ ਦਾ ਵੀ ਪ੍ਰਤੀਕ ਹੈ। ਰਾਸ਼ਟਰਪਤੀ ਨੇ ਦੇਸ਼ ਦੇ ਹਰੇਕ ਨਾਗਰਿਕ ਲਈ ਚੰਗੀ ਸਿਹਤ, ਖੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਵਾਤਾਵਰਣ ਦੀ ਸੰਭਾਲ ਕਰੀਏ, ਮਿਲ-ਜੁਲ ਕੇ ਰਹੀਏ ਅਤੇ ਸਾਡੇ ਦੇਸ਼ ਭਗਤ ਨੌਜਵਾਨ, ਭਾਰਤੀ ਕਦਰਾਂ-ਕੀਮਤਾਂ ਤੋਂ ਪ੍ਰੇਰਿਤ ਹੋ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿਚ ਪੂਰੇ ਉਤਸ਼ਾਹ ਨਾਲ ਯੋਗਦਾਨ ਪਾਉਣ। ਮੁਰਮੂ ਨੇ ਕਿਹਾ ਕਿ ਦੀਵਾਲੀ ਦੇ ਸ਼ੁਭ ਮੌਕੇ ਮੈਂ ਭਾਰਤ ਅਤੇ ਵਿਦੇਸ਼ਾਂ ਵਿਚ ਰਹਿਣ ਵਾਲੇ ਸਾਰੇ ਭਾਰਤੀਆਂ ਨੂੰ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਭੇਟ ਕਰਦੀ ਹਾਂ।
ਰਾਸ਼ਟਰਪਤੀ ਮੁਰਮੂ ਵਲੋਂ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ
ਨਵੀਂ ਦਿੱਲੀ, 7 ਨਵੰਬਰ (ਏਜੰਸੀ)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੀਵਾਲੀ ਦੇ ਤਿਉਹਾਰ ਦੀ ਨਾਗਰਿਕਾਂ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਦੇਸ਼ ਦੇ ਨੌਜਵਾਨ ਭਾਰਤੀ ਕਦਰਾਂ-ਕੀਮਤਾਂ ਤੋਂ ਸੇਧ ਲੈਂਦੇ ਹੋਏ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿਚ ਪੂਰੇ ਉਤਸ਼ਾਹ ਨਾਲ ਯੋਗਦਾਨ ਪਾਉਣਗੇ। ਇਕ ਸੰਦੇਸ਼ ’ਚ ਉਨ੍ਹਾਂ ਕਿਹਾ ਕਿ ਇਹ ਖੁਸ਼ੀ ਭਰਪੂਰ ਜਸ਼ਨ ਭਗਵਾਨ ਰਾਮ ਦੀ ਰਾਵਣ ’ਤੇ ਜਿੱਤ ਤੋਂ ਬਾਅਦ ਅਯੁੱਧਿਆ ਵਾਪਸੀ ਦੀ ਯਾਦ ਦਿਵਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ‘ਰਾਮ ਰਾਜ’ ਦੀ ਸ਼ੁਭ ਸ਼ੁਰੂਆਤ ਦਾ ਵੀ ਪ੍ਰਤੀਕ ਹੈ। ਰਾਸ਼ਟਰਪਤੀ ..
ਅਜੀਤ ਡੈਸਕ
08-11-2026