13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਅਸਾਮ ਦੇ ਕਾਜ਼ੀਰੰਗਾ ਨੈਸ਼ਨਲ ਪਾਰਕ ਨੇੜੇ ਸੜਕ ਹਾਦਸਾ-26 ਮੌਤਾਂ

ਅਸਾਮ ਦੇ ਕਾਜ਼ੀਰੰਗਾ ਨੈਸ਼ਨਲ ਪਾਰਕ ਨੇੜੇ ਸੜਕ ਹਾਦਸਾ-26 ਮੌਤਾਂ

ਅਜੀਤ ਡੈਸਕ 14-11-2026

ਮ੍ਰਿਤਕਾਂ ’ਚ ਜ਼ਿਆਦਾਤਰ ਕਾਲਜ ਵਿਦਿਆਰਥੀ

ਕਾਜ਼ੀਰੰਗਾ, 13 ਨਵੰਬਰ (ਏਜੰਸੀ)-ਅਸਾਮ ਦੇ ਕਾਜ਼ੀਰੰਗਾ ਨੈਸ਼ਨਲ ਪਾਰਕ ਨੇੜੇ ਸ਼ੁੱਕਰਵਾਰ ਨੂੰ ਇਕ ਮਿੰਨੀ ਬੱਸ ਤੇ ਕੰਟੇਨਰ ਟਰੱਕ ਵਿਚਾਲੇ ਹੋਈ ਆਹਮੋ-ਸਾਹਮਣੇ ਦੀ ਭਿਆਨਕ ਟੱਕਰ ਦੌਰਾਨ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ ਜਦਕਿ 20 ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ’ਚ ਦੋ ਔਰਤਾਂ ਤੇ ਕਈ ਕਾਲਜ ਵਿਦਿਆਰਥੀ ਸ਼ਾਮਲ ਹਨ, ਜੋ ਕਲਾਸਾਂ ਤੋਂ ਵਾਪਸ ਪਰਤ ਰਹੇ ਸਨ। ਇਹ ਹਾਦਸਾ ਕੌਮੀ ਮਾਰਗ-715 ’ਤੇ ਕੋਹੋਰਾ ਰੇਂਜ ਦੇ ਰੰਗਾਜਾਨ ਇਲਾਕੇ ’ਚ ਹਾਥੀਕੁਲੀ ਚਾਹ ਬਾਗ਼ ਨੇੜੇ ਵਾਪਰਿਆ। ਮਿੰਨੀ ਬੱਸ ਗੋਲਾਘਾਟ ਤੋਂ ਨਾਗਾਓਂ ਜਾ ਰਹੀ ਸੀ ਜਦਕਿ ਕੰਟੇਨਰ ਟਰੱਕ ਅੱਪਰ ਅਸਾਮ ਵੱਲ ਜਾ ਰਿਹਾ ਸੀ। ਅਧਿਕਾਰੀਆਂ ਮੁਤਾਬਕ ਹਾਦਸੇ ’ਚ ਜ਼ਖ਼ਮੀ ਹੋਏ ਲੋਕਾਂ ਨੂੰ ਕੋਹੋਰਾ ਮਾਡਲ ਹਸਪਤਾਲ ਲਿਜਾਇਆ ਗਿਆ। ਗੰਭੀਰ ਜ਼ਖ਼ਮੀਆਂ ’ਚੋਂ 20 ਨੂੰ ਬਿਹਤਰ ਇਲਾਜ ਲਈ ਜੋਰਹਾਟ ਰੈਫਰ ਕੀਤਾ ਗਿਆ। ਸ਼ੁਰੂਆਤੀ ਜਾਂਚ ਅਨੁਸਾਰ ਮਿੰਨੀ ਬੱਸ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ ਅਤੇ ਡਰਾਈਵਰ ਦੇ ਵਾਹਨ ਤੋਂ ਕੰਟਰੋਲ ਗੁਆਉਣ ਕਾਰਨ ਇਹ ਹਾਦਸਾ ਵਾਪਰਿਆ। ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਜ਼ਖ਼ਮੀਆਂ ਨੂੰ ਤੁਰੰਤ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੌਤਾਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਨੇ ਹਾਦਸੇ ’ਚ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਵਾਰ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

ਪਿਛਲੀ ਖ਼ਬਰ ਭਾਰਤ ਵਲੋਂ ਚੁੱਕੇ ਕਦਮਾਂ ਨੇ ਊਰਜਾ ਸੰਕਟ ਨਾਲ ਨਜਿੱਠਣ ’ਚ ਮਦਦ ਕੀਤੀ- ਮੋਦੀ ਅਗਲੀ ਖ਼ਬਰ ਪਾਕਿ ਦੇ ਫ਼ੌਜੀ ਕੈਂਪ ’ਤੇ ਫਿਦਾਈਨ ਹਮਲਾ, 18 ਜਵਾਨਾਂ ਨੂੰ ਮਾਰਨ ਦਾ ਦਾਅਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।