23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਰਬੱਤ ਦਾ ਭਲਾ ਦੀ ਸੋਚ ਗੁਰਬਾਣੀ ਤੋਂ ਮਿਲਦੀ ਹੈ-ਮੋਦੀ

ਸਰਬੱਤ ਦਾ ਭਲਾ ਦੀ ਸੋਚ ਗੁਰਬਾਣੀ ਤੋਂ ਮਿਲਦੀ ਹੈ-ਮੋਦੀ

ਅਜੀਤ ਡੈਸਕ 24-11-2026

ਨਵੀਂ ਦਿੱਲੀ, 23 ਨਵੰਬਰ (ਜਗਤਾਰ ਸਿੰਘ)-ਦਿੱਲੀ ਦੇ ਉਪ-ਰਾਜਪਾਲ ਤਰਨਜੀਤ ਸਿੰਘ ਸੰਧੂ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਵਿਸ਼ੇਸ਼ ਕੀਰਤਨ ਸਮਾਗਮ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਜ਼ਰੀ ਭਰੀ। ਇਹ ਸਮਾਗਮ ਦਿੱਲੀ ਦੇ ਉਪ-ਰਾਜਪਾਲ ਦੀ ਸਰਕਾਰੀ ਰਿਹਾਇਸ਼ (ਲੋਕ ਨਿਵਾਸ) ਵਿਖੇ ਕਰਵਾਇਆ ਗਿਆ।ਪ੍ਰਧਾਨ ਮੰਤਰੀ ਨੇ ਮੱਥਾ ਟੇਕਿਆ ਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਸੰਗਤ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਸਮੂਹ ਦੇਸ਼ ਵਾਸੀਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਹਰ ਸ਼ਬਦ ਇਕ ਸਾਧਨਾ ਹੈ ਤੇ ਗੁਰੂ ਨਾਨਕ ਦੇਵ ਜੀ ਦੇ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਦੇ ਸਿਧਾਂਤ ਉਨ੍ਹਾਂ ਦੇ ਜੀਵਨ ਦਾ ਅਹਿਮ ਹਿੱਸਾ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨੇ ਗੁਰੂ ਤੇਗ਼ ਬਹਾਦਰ ਸਾਹਿਬ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਜ਼ਿਕਰ ਵੀ ਕੀਤਾ ਤੇ ਕਿਹਾ ਕਿ ਉਨ੍ਹਾਂ ਦੀ ਸ਼ਹਾਦਤ ਦੀ ਪ੍ਰੇਰਨਾ ਅੱਜ ਵੀ ਹਰੇਕ ਦਿਲ ’ਚ ਵਸੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਦੀ ਸੋਚ ਗੁਰਬਾਣੀ ਤੋਂ ਮਿਲਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਦੌਰ ’ਚ ਸਰਬੱਤ ਦਾ ਭਲਾ ਦੀ ਭਾਵਨਾ ਹੋਰ ਅਹਿਮ ਹੋ ਜਾਂਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਗੁਰੂ ਸਾਹਿਬ ਦੀ ਸਿੱਖਿਆ ’ਤੇ ਪਹਿਰਾ ਦਿੰਦੇ ਹੋਏ ਨਸ਼ਿਆਂ ਤੋਂ ਦੂਰ ਰਹਿਣ ਦੀ ਗੱਲ ਵੀ ਆਖੀ। ਇਸ ਮੌਕੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਚੀਫ਼ ਜਸਟਿਸ ਸੂਰਿਆ ਕਾਂਤ, ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ, ਸਮੇਤ ਕਈ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਉਪ-ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਸ ਸਮਾਗਮ ’ਚ ਆਮਦ ਦਿੱਲੀ ਵਾਸੀਆਂ ਖ਼ਾਸਕਰ ਸਿੱਖ ਭਾਈਚਾਰੇ ਲਈ ਬਹੁਤ ਮਾਣ ਵਾਲੀ ਗੱਲ ਹੈ।

ਪਿਛਲੀ ਖ਼ਬਰ ਧਰੁਵ ਰਾਠੀ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਅਗਲੀ ਖ਼ਬਰ ਭਾਰਤ ਏਸ਼ੀਆ ’ਚ ਤੀਜਾ ਸਭ ਤੋਂ ਸ਼ਕਤੀਸ਼ਾਲੀ ਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।