ਅੰਮ੍ਰਿਤਸਰ, 24 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿ ਸਮੇਤ ਦੁਨੀਆ ਭਰ ’ਚ ਵੱਸਦੇ ਸਿੱਖ ਭਾਈਚਾਰੇ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਹੈ । ਆਪਣੇ ਵਿਸ਼ੇਸ਼ ਸੰਦੇਸ਼ ’ਚ ਰਾਸ਼ਟਰਪਤੀ ਜ਼ਰਦਾਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਪੈਗ਼ਾਮ ਸਹਿਣਸ਼ੀਲਤਾ, ਆਪਸੀ ਸਤਿਕਾਰ ਅਤੇ ਭਾਈਚਾਰਕ ਸਾਂਝ ਦਾ ਸਬਕ ਦਿੰਦਾ ਹੈ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਮਨੁੱਖਤਾ ਦੀ ਸੇਵਾ ਵਾਲੀਆਂ ਸਿੱਖਿਆਵਾਂ ਅੱਜ ਵੀ ਸਾਡੇ ਸਾਰਿਆਂ ਲਈ ਚਾਨਣ ਮੁਨਾਰਾ ਹਨ। ਇਸ ਮੌਕੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਦੁਨੀਆ ਭਰ ਦੀ ਸਿੱਖ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਹਮੇਸ਼ਾਂ ਸ਼ਾਂਤੀ, ਸਹਿਣਸ਼ੀਲਤਾ, ਬਰਾਬਰੀ ਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ ਹੈ । ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪਾਕਿ ਸਰਕਾਰ ਸਿੱਖਾਂ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੀ ਰਾਖੀ ਕਰਨ ਤੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਹਰ ਲੋੜੀਂਦੀ ਸਹੂਲਤ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ।
ਪਾਕਿ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਵਧਾਈ
ਅੰਮ੍ਰਿਤਸਰ, 24 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿ ਸਮੇਤ ਦੁਨੀਆ ਭਰ ’ਚ ਵੱਸਦੇ ਸਿੱਖ ਭਾਈਚਾਰੇ ਨੂੰ ਦਿਲੋਂ ਮੁਬਾਰਕਬਾਦ...
ਅਜੀਤ ਡੈਸਕ
25-11-2026