24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਭਾਜਪਾ-ਅਕਾਲੀ ਦਲ (ਬ) ਗੱਠਜੋੜ ਪੰਜਾਬ ਨੂੰ ਨਹੀਂ ਸਗੋਂ ਸਿਆਸੀ ਪਰਿਵਾਰਾਂ ਅਤੇ ਆਪਣੀਆਂ ਕੁਰਸੀਆਂ ਬਚਾਉਣ ਲਈ ਹੈ-ਮੁੱਖ ਮੰਤਰੀ

ਚੰਡੀਗੜ੍ਹ 24 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ ਦਲ (ਬ) ਗੱਠਜੋੜ ’ਤੇ ਤਿੱਖਾ ਹਮਲਾ ਕਰਦਿਆਂ ਇਸ ਨੂੰ ਸਿਆਸੀ ਪਰਿਵਾਰਾਂ ਨੂੰ ਬਚਾਉਣ ਅਤੇ ਗੁਆਚੀ ਹੋਈ ਸੱਤਾ ਮੁੜ ਹਾਸਲ ਕਰਨ ਦੇ ਲਾਲਚ ਤੋਂ ਪ੍ਰੇਰਿਤ ‘ਠੱਗ ਜੋੜ’ ਕਰਾਰ ਦਿੱਤਾ, ਨਾ ਕਿ ਪੰਜਾਬ ਦੇ ਹਿੱਤਾਂ ਲਈ। ਦੋਵਾਂ ਪਾਰਟੀਆਂ ਦੇ ਸਿਆਸੀ ਵਿਰੋਧਾਭਾਸਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਯਾਦ ਦਿਵਾਇਆ ਕਿ ਕਿਵੇਂ ਬਾਦਲਾਂ ਨੇ ਸ਼ੁਰੂ ’ਚ ....

ਅਜੀਤ ਡੈਸਕ 25-11-2026

 ਚੰਡੀਗੜ੍ਹ 24 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ ਦਲ (ਬ) ਗੱਠਜੋੜ ’ਤੇ ਤਿੱਖਾ ਹਮਲਾ ਕਰਦਿਆਂ ਇਸ ਨੂੰ ਸਿਆਸੀ ਪਰਿਵਾਰਾਂ ਨੂੰ ਬਚਾਉਣ ਅਤੇ ਗੁਆਚੀ ਹੋਈ ਸੱਤਾ ਮੁੜ ਹਾਸਲ ਕਰਨ ਦੇ ਲਾਲਚ ਤੋਂ ਪ੍ਰੇਰਿਤ ‘ਠੱਗ ਜੋੜ’ ਕਰਾਰ ਦਿੱਤਾ, ਨਾ ਕਿ ਪੰਜਾਬ ਦੇ ਹਿੱਤਾਂ ਲਈ। ਦੋਵਾਂ ਪਾਰਟੀਆਂ ਦੇ ਸਿਆਸੀ ਵਿਰੋਧਾਭਾਸਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਯਾਦ ਦਿਵਾਇਆ ਕਿ ਕਿਵੇਂ ਬਾਦਲਾਂ ਨੇ ਸ਼ੁਰੂ ’ਚ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਸੀ ਅਤੇ ਬਾਅਦ ’ਚ ਜਦੋਂ ਕਿਸਾਨ ਅੰਦੋਲਨ ਨੂੰ ਵਿਸ਼ਵ ਪੱਧਰੀ ਸਮਰਥਨ ਮਿਲਿਆ ਤਾਂ ਆਪਣਾ ਰੁਖ ਬਦਲ ਲਿਆ, ਜਦਕਿ ਇਸ ਅੰਦੋਲਨ ਦੌਰਾਨ 750 ਕਿਸਾਨਾਂ ਨੇ ਆਪਣੀਆਂ ਜਾਨਾਂ ਗੁਆਈਆਂ। ਉਨ੍ਹਾਂ ਕਿਹਾ ਕਿ ਪੰਜਾਬੀ 2007-2017 ਦੇ ਅਕਾਲੀ-ਭਾਜਪਾ ਸ਼ਾਸਨ ਦੌਰਾਨ ‘ਚਿੱਟੇ’ ਦੇ ਕਹਿਰ ਅਤੇ ‘ਬੇਅਦਬੀ’ ਦੀਆਂ ਘਟਨਾਵਾਂ, ਜਾਂ ਚੰਡੀਗੜ੍ਹ, ਪੰਜਾਬ ਦੇ ਪਾਣੀਆਂ ਤੇ ਸਿੱਖ ਸੰਸਥਾਵਾਂ ਬਾਰੇ ਭਾਜਪਾ ਦੇ ਸਟੈਂਡ ਨੂੰ ਕਦੇ ਨਹੀਂ ਭੁੱਲਣਗੇ। ਉਨ੍ਹਾਂ ਦੀ ਮੌਕਾਪ੍ਰਸਤ ਰਾਜਨੀਤੀ ਅਤੇ 20 ਸਾਲਾਂ ਦੇ ਨਾਕਾਮ ਸ਼ਾਸਨ ਦੀ ਤੁਲਨਾ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ‘ਆਪ’ ਦਾ ਗੱਠਜੋੜ ਪੰਜਾਬ ਦੇ 3.25 ਕਰੋੜ ਲੋਕਾਂ, ਕਿਸਾਨਾਂ, ‘ਮਾਵਾਂ-ਧੀਆਂ’, ਨੌਜਵਾਨਾਂ ਅਤੇ ਆਮ ਪਰਿਵਾਰਾਂ ਨਾਲ ਹੈ, ਜਿਸ ਨੂੰ ਮੁਫ਼ਤ ਬਿਜਲੀ, ਨਹਿਰੀ ਪਾਣੀ, ਬਿਹਤਰ ਸਿਹਤ ਸਹੂਲਤਾਂ, ਮਿਆਰੀ ਸਿੱਖਿਆ ਤੇ ਬਿਨਾਂ ਰਿਸ਼ਵਤ ਤੋਂ 78,000 ਤੋਂ ਵੱਧ ਸਰਕਾਰੀ ਨੌਕਰੀਆਂ ਦਾ ਆਧਾਰ ਪ੍ਰਾਪਤ ਹੈ। ਉਨ੍ਹਾਂ ਮੁੜ ਦੁਹਰਾਇਆ ਕਿ ‘ਆਪ’ ਆਪਣੀਆਂ ਸ਼ਾਸਨ ਪ੍ਰਾਪਤੀਆਂ ਨੂੰ ਹਰ ਘਰ ਤੱਕ ਲੈ ਕੇ ਜਾਵੇਗੀ ਤੇ ਲੋਕਾਂ ਨੂੰ ਧਰਮ ਜਾਂ ਜਾਤ ਦੇ ਆਧਾਰ ’ਤੇ ਵੰਡੇ ਬਿਨਾਂ ਸਾਕਾਰਾਤਮਕ ਰਾਜਨੀਤੀ ਕਰੇਗੀ। ­

ਪਿਛਲੀ ਖ਼ਬਰ ਨਨਕਾਣਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸ਼ੇਖ ਹਸੀਨਾ ਦੇ 16 ਦਸੰਬਰ ਨੂੰ ਬੰਗਲਾਦੇਸ਼ ਵਾਪਸ ਆਉਣ ਦੀ ਯੋਜਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।