27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

26/11 ਮੁੰਬਈ ਅੱਤਵਾਦੀ ਹਮਲੇ ਦੀ 18ਵੀਂ ਬਰਸੀ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ

26/11 ਮੁੰਬਈ ਅੱਤਵਾਦੀ ਹਮਲੇ ਦੀ 18ਵੀਂ ਬਰਸੀ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਅਜੀਤ ਡੈਸਕ 27-11-2026

ਮੁੰਬਈ, 26 ਨਵੰਬਰ (ਪੀ.ਟੀ.ਆਈ.)-ਮਹਾਰਾਸ਼ਟਰ ਦੇ ਰਾਜਪਾਲ ਜਿਸ਼ਨੂ ਦੇਵ ਵਰਮਾ ਤੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਵੀਰਵਾਰ ਨੂੰ ਸ਼ਹਿਰ ਦੇ ਪੁਲਿਸ ਮੁੱਖ ਦਫ਼ਤਰ ਵਿਖੇ ਉਨ੍ਹਾਂ ਸ਼ਹੀਦਾਂ ਨੂੰ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ, ਜਿਨ੍ਹਾਂ ਨੇ 18 ਸਾਲ ਪਹਿਲਾਂ 26 ਨਵੰਬਰ 2008 ਨੂੰ ਮੁੰਬਈ ਅੱਤਵਾਦੀ ਹਮਲਿਆਂ ਦੌਰਾਨ ਅੱਤਵਾਦੀਆਂ ਨਾਲ ਲੜਦਿਆਂ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ। ਇਸ ਮੌਕੇ ਉਪ ਮੁੱਖ ਮੰਤਰੀ ਸੁਨੇਤਰਾ ਪਵਾਰ, ਪੁਲਿਸ ਡਾਇਰੈਕਟਰ ਜਨਰਲ ਸਦਾਨੰਦ ਦਾਤੇ, ਮੁੰਬਈ ਪੁਲਿਸ ਕਮਿਸ਼ਨਰ ਦੇਵੇਂ ਭਾਰਤੀ ਅਤੇ ਹੋਰ ਅਧਿਕਾਰੀ ਮੌਜੂਦ ਸਨ। ਵਰਮਾ ਅਤੇ ਫੜਨਵੀਸ ਨੇ 26/11 ਹਮਲਿਆਂ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ। 
26/11 ਹਮਲਾ ਸੰਵਿਧਾਨ ’ਤੇ ਹਮਲਾ ਸੀ-ਫੜਨਵੀਸ
ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਵੀਰਵਾਰ ਨੂੰ 26/11 ਦੇ ਮੁੰਬਈ ਅੱਤਵਾਦੀ ਹਮਲਿਆਂ ਨੂੰ ਸੰਵਿਧਾਨ ’ਤੇ ਹਮਲਾ ਕਰਾਰ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਰਤ ਆਪਣੇ ਸੈਨਿਕਾਂ ਜਾਂ ਨਾਗਰਿਕਾਂ ’ਤੇ ਹੋਏ ਹਮਲਿਆਂ ਨੂੰ ਬਰਦਾਸ਼ਤ ਨਹੀਂ ਕਰੇਗਾ ਤੇ ਇਸ ਲਈ ਜ਼ਿੰਮੇਵਾਰ ਲੋਕਾਂ ਨੂੰ ਮੂੰਹਤੋੜ ਜਵਾਬ ਦੇਵੇਗਾ। 2008 ਦੇ ਮੁੰਬਈ ਅੱਤਵਾਦੀ ਹਮਲਿਆਂ ਦੇ ਸ਼ਹੀਦਾਂ ਦੀ ਯਾਦ ’ਚ ‘ਗੇਟਵੇਅ ਆਫ਼ ਇੰਡੀਆ’ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਬੋਲਦਿਆਂ ਫੜਨਵੀਸ ਨੇ ਕਿਹਾ ਕਿ ਅੱਤਵਾਦੀਆਂ ਨੇ ਜਾਣਬੁੱਝ ਕੇ ਅਜਿਹੀਆਂ ਥਾਵਾਂ ਨੂੰ ਚੁਣਿਆ ਸੀ ਜਿਥੇ ਵਿਦੇਸ਼ੀ ਨਾਗਰਿਕ ਅਤੇ ਕੂਟਨੀਤਕ ਭਾਈਚਾਰੇ ਦੇ ਲੋਕ ਅਕਸਰ ਆਉਂਦੇ-ਜਾਂਦੇ ਸਨ। ਉਨ੍ਹਾਂ ਦਾ ਮਕਸਦ ਵੱਧ ਤੋਂ ਵੱਧ ਜਾਨੀ ਨੁਕਸਾਨ ਕਰਨਾ ਅਤੇ ਦੁਨੀਆ ਨੂੰ ਇਹ ਸੁਨੇਹਾ ਦੇਣਾ ਸੀ ਕਿ ਭਾਰਤ ’ਤੇ ਹਮਲਾ ਕੀਤਾ ਜਾ ਸਕਦਾ ਹੈ।ਅੱਤਵਾਦੀਆਂ ਨਾਲ ਲੜਨ ਵਾਲੇ ਪੁਲਿਸ ਮੁਲਾਜ਼ਮਾਂ ਦੀ ਬਹਾਦਰੀ ਨੂੰ ਯਾਦ ਕਰਦਿਆਂ ਫੜਨਵੀਸ ਨੇ ਉਨ੍ਹਾਂ ਅਧਿਕਾਰੀਆਂ ਨੂੰ ਸ਼ਰਧਾਂਜਲੀ ਦਿੱਤੀ ਜਿਨ੍ਹਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।

ਪਿਛਲੀ ਖ਼ਬਰ ਡੱਬਾ ਬੰਦ ਭੋਜਨ ’ਤੇ ਹੁਣ ਲਾਉਣੇ ਪੈਣਗੇ ਜ਼ਿਆਦਾ ਫੈਟ, ਮਿੱਠਾ ਜਾਂ ਨਮਕ ਦੇ ਚਿਤਾਵਨੀ ਲੇਬਲ-ਸੁਪਰੀਮ ਕੋਰਟ ਅਗਲੀ ਖ਼ਬਰ ਮੋਦੀ ਸਰਕਾਰ ਨੂੰ ‘ਬੇਹੱਦ-ਦਾਗੀ’ ਦੋ ਤਿਹਾਈ ਬਹੁਮਤ ਹਾਸਿਲ ਕਰਨ ਦੀ ਉਮੀਦ-ਕਾਂਗਰਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।