27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੈਂਗਵਾਰ ਕਾਰਨ ਰੋਹਤਕ ’ਚ 4 ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ

ਗੈਂਗਵਾਰ ਕਾਰਨ ਰੋਹਤਕ ’ਚ 4 ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ

ਅਜੀਤ ਡੈਸਕ 27-11-2026

ਰੋਹਤਕ, 26 ਨਵੰਬਰ (ਪੀ.ਟੀ.ਆਈ.)-ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਪਿੰਡ ਖਰਾਵੜ ਨੇੜੇ ਇੱਕ ਢਾਬੇ ‘ਤੇ ਸ਼ੱਕੀ ਗੈਂਗ ਨਾਲ ਸੰਬੰਧਿਤ ਹਮਲੇ ਵਿਚ 4 ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।ਮੁੱਢਲੀਆਂ ਰਿਪੋਰਟਾਂ ਅਨੁਸਾਰ 5 ਹਥਿਆਰਬੰਦ ਹਮਲਾਵਰ ਇੱਕ ਸਵਿਫਟ ਕਾਰ ਵਿਚ ਢਾਬੇ ‘ਤੇ ਆਏ ਅਤੇ ਖਾਣਾ ਖਾ ਰਹੇ ਨੌਜਵਾਨਾਂ ਦੇ ਇੱਕ ਸਮੂਹ ’ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ। ਅਚਾਨਕ ਹੋਈ ਗੋਲੀਬਾਰੀ ਕਾਰਨ ਗਾਹਕਾਂ ਵਿਚ ਦਹਿਸ਼ਤ ਫੈਲ ਗਈ। ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਮੇਜ਼ਾਂ ਅਤੇ ਕੁਰਸੀਆਂ ਪਿੱਛੇ ਲੁਕ ਕੇ ਆਸਰਾ ਲਿਆ। ਇਸ ਹਮਲੇ ’ਚ ਤਿੰਨ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਚੌਥਾ ਨੌਜਵਾਨ ਭੱਜਣ ਵਿਚ ਕਾਮਯਾਬ ਹੋ ਗਿਆ, ਪਰ ਹਮਲਾਵਰਾਂ ਨੇ ਉਸ ਦਾ ਪਿੱਛਾ ਕੀਤਾ ਅਤੇ ਉਸ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।ਰੋਹਤਕ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ ਹਾਮਿਦ ਅਖ਼ਤਰ ਅਤੇ ਐੱਸ.ਪੀ. ਗੌਰਵ ਰਾਜਪੁਰੋਹਿਤ ਤੇ ਹੋਰ ਸੀਨੀਅਰ ਜ਼ਿਲ੍ਹਾ ਪੁਲਿਸ ਅਧਿਕਾਰੀ ਵੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪਹੁੰਚੇ। ਬੇਸ਼ੱਕ, ਮ੍ਰਿਤਕਾਂ ਦੀ ਪਛਾਣ ਹੋਣੀ ਅਜੇ ਬਾਕੀ ਹੈ, ਪਰ ਮੁੱਢਲੀ ਜਾਣਕਾਰੀ ਤੋਂ ਪਤਾ ਚੱਲਦਾ ਹੈ ਕਿ ਮ੍ਰਿਤਕਾਂ ਵਿਚੋਂ ਤਿੰਨ ਪਿੰਡ ਡਿਘਲ ਦੇ ਰਹਿਣ ਵਾਲੇ ਸਨ ਅਤੇ ਚੌਥਾ ਗੁਆਂਢੀ ਜ਼ਿਲ੍ਹੇ ਝੱਜਰ ਦੇ ਬੇਰੀ ਖੇਤਰ ਦਾ ਸੀ। ਸੂਤਰਾਂ ਨੇ ਕਿਹਾ ਕਿ ਜਾਂਚਕਰਤਾ ਇਸ ਹਮਲੇ ਅਤੇ ਭਾਊ ਰਿਤੋਲੀਆ ਤੇ ਸੰਨੀ ਰਿਤੋਲੀਆ ਨਾਲ ਜੁੜੀ ਗੈਂਗ ਦੁਸ਼ਮਣੀ ਵਿਚਕਾਰ ਸੰਭਾਵਿਤ ਸੰਬੰਧਾਂ ਦੀ ਜਾਂਚ ਕਰ ਰਹੇ ਹਨ।

ਪਿਛਲੀ ਖ਼ਬਰ ਮੋਗਾ ਰੈਲੀ ’ਚ ਵੱਡੇ ਇਕੱਠ ਨਾਲ ਆਮ ਆਦਮੀ ਪਾਰਟੀ ਨੇ ਵਜਾਇਆ ਚੋਣ ਬਿਗਲ ਅਗਲੀ ਖ਼ਬਰ ਦਿੱਲੀ ਹਾਈ ਕੋਰਟ ਵਲੋਂ ਲਾਲੂ ਤੇ ਹੋਰਨਾਂ ਦੀ ਪਟੀਸ਼ਨ ਖ਼ਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।