29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਉਤਰਾਖੰਡ ’ਚ ਗੱਡੀ ਡੂੰਘੀ ਖੱਡ ’ਚ ਡਿੱਗੀ-7 ਮੌਤਾਂ

ਪੌੜੀ, 28 ਨਵੰਬਰ (ਏਜੰਸੀ)-ਉਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਦੇ ਲੈਂਸਡਾਊਨ ਇਲਾਕੇ ’ਚ ਸਨਿਚਰਵਾਰ ਨੂੰ ਇਕ ਵਾਹਨ ਦੇ ਡੂੰਘੀ ਖੱਡ ’ਚ ਡਿੱਗਣ ਕਾਰਨ 6 ਔਰਤਾਂ ਸਮੇਤ 7 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖ਼ਮੀ ਹੋ ਗਏ। ਲੈਂਸਡਾਊਨ ਦੀ ਐੱਸ.ਡੀ.ਐੱਮ. ਸ਼ਾਲਿਨੀ ਮੌਰਿਆ ਨੇ ਦੱਸਿਆ ਕਿ ਇਹ ਹਾਦਸਾ ਕਲਵਾੜੀ ਪਿੰਡ ਦੇ ਨੇੜੇ ਵਾਪਰਿਆ ਅਤੇ ਉਸ ਸਮੇਂ ‘ਮੈਕਸ’ ਵਾਹਨ ਵਿਚ 12 ਵਿਅਕਤੀ ਸਵਾਰ ਸਨ। ਲੈਂਸਡਾਊਨ ਤੋਂ ਭਾਜਪਾ ਵਿਧਾਇਕ ਦਿਲੀਪ ਰਾਵਤ ਨੇ ਦੱਸਿਆ ਕਿ ਇਹ ਔਰਤਾਂ ਰਿਖਣੀਖਾਲ...

ਅਜੀਤ ਡੈਸਕ 29-11-2026

ਪੌੜੀ, 28 ਨਵੰਬਰ (ਏਜੰਸੀ)-ਉਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਦੇ ਲੈਂਸਡਾਊਨ ਇਲਾਕੇ ’ਚ ਸਨਿਚਰਵਾਰ ਨੂੰ ਇਕ ਵਾਹਨ ਦੇ ਡੂੰਘੀ ਖੱਡ ’ਚ ਡਿੱਗਣ ਕਾਰਨ 6 ਔਰਤਾਂ ਸਮੇਤ 7 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖ਼ਮੀ ਹੋ ਗਏ। ਲੈਂਸਡਾਊਨ ਦੀ ਐੱਸ.ਡੀ.ਐੱਮ. ਸ਼ਾਲਿਨੀ ਮੌਰਿਆ ਨੇ ਦੱਸਿਆ ਕਿ ਇਹ ਹਾਦਸਾ ਕਲਵਾੜੀ ਪਿੰਡ ਦੇ ਨੇੜੇ ਵਾਪਰਿਆ ਅਤੇ ਉਸ ਸਮੇਂ ‘ਮੈਕਸ’ ਵਾਹਨ ਵਿਚ 12 ਵਿਅਕਤੀ ਸਵਾਰ ਸਨ। ਲੈਂਸਡਾਊਨ ਤੋਂ ਭਾਜਪਾ ਵਿਧਾਇਕ ਦਿਲੀਪ ਰਾਵਤ ਨੇ ਦੱਸਿਆ ਕਿ ਇਹ ਔਰਤਾਂ ਰਿਖਣੀਖਾਲ ਵਿਖੇ ਇਕ ਸਮੂਹ ਮੀਟਿੰਗ ਵਿਚ ਸ਼ਾਮਿਲ ਹੋਣ ਤੋਂ ਬਾਅਦ ਆਪਣੇ ਪਿੰਡ ਵਾਪਸ ਪਰਤ ਰਹੀਆਂ ਸਨ। ਘਟਨਾ ਸਥਾਨ ’ਤੇ ਪਹੁੰਚੇ ਵਿਧਾਇਕ ਰਾਵਤ ਨੇ ਦੱਸਿਆ ਕਿ ਮੌਕੇ ’ਤੇ ਦਮ ਤੋੜਨ ਵਾਲਿਆਂ ਵਿਚ ਵਾਹਨ ਦਾ ਡਰਾਈਵਰ ਵੀ ਸ਼ਾਮਿਲ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਅਤੇ ਹੋਰ ਰਾਹਤ ਏਜੰਸੀਆਂ ਨੂੰ ਤੁਰੰਤ ਮੌਕੇ ’ਤੇ ਤਾਇਨਾਤ ਕਰ ਦਿੱਤਾ ਗਿਆ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਇਸ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਰਾਹਤ ਤੇ ਬਚਾਅ ਕਾਰਜਾਂ ਵਿਚ ਤੇਜ਼ੀ ਲਿਆਉਣ ਤੇ ਜ਼ਖ਼ਮੀਆਂ ਦਾ ਢੁਕਵਾਂ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਪ੍ਰਧਾਨ ਮੰਤਰੀ ਵਲੋਂ ਵਿੱਤੀ ਸਹਾਇਤਾ ਦਾ ਐਲਾਨ
ਨਵੀਂ ਦਿੱਲੀ, (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿਚੋਂ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2-2 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਵਿਅਕਤੀ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਮੋਦੀ ਨੇ ‘ਐਕਸ’ ’ਤੇ ਲਿਖਿਆ ਕਿ ਉਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ’ਚ ਵਾਪਰੇ ਹਾਦਸੇ ’ਚ ਹੋਈਆਂ ਮੌਤਾਂ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਜਿਨ੍ਹਾਂ ਲੋਕਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ, ਮੈਂ ਉਨ੍ਹਾਂ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ ਅਤੇ ਜ਼ਖ਼ਮੀਆਂ ਦੇ ਜਲਦ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ।

ਪਿਛਲੀ ਖ਼ਬਰ ਮਾਇਆਵਤੀ ਵਲੋਂ ਮਹਿਲਾ ਰਾਖਵੇਂਕਰਨ ਦੇ ਫ਼ੈਸਲੇ ਦਾ ਸਵਾਗਤ ਅਗਲੀ ਖ਼ਬਰ ਪਾਕਿ ਨੇ ਮਕਬੂਜ਼ਾ ਕਸ਼ਮੀਰ ’ਚ ਵਧਦੇ ਵਿਰੋਧ ਨੂੰ ਦਬਾਉਣ ਲਈ ਅੱਤਵਾਦੀ ਕਮਾਂਡਰਾਂ ਨੂੰ ਬਣਾਇਆ ‘ਸਫ਼ੀਰ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।