29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੰਗਤ ਸਮੇਤ ਵਾਰਾਣਸੀ ਪਹੁੰਚੇ

ਚੰਡੀਗੜ੍ਹ/ਵਾਰਾਣਸੀ 29 ਨਵੰਬਰ (ਅਜੀਤ ਬਿਊਰੋ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਭਗਵੰਤ ਮਾਨ ਸਰਕਾਰ ਦਾ ਇੱਕ ਉੱਚ-ਪੱਧਰੀ ਵਫ਼ਦ, ਜਿਸਦੀ ਅਗਵਾਈ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਰਵਜੋਤ ਸਿੰਘ ਤੇ ਹਰਭਜਨ ਸਿੰਘ ਈ.ਟੀ.ਓ. ਕਰ ਰਹੇ ਹਨ, ਹੋਰ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ, ਧਾਰਮਿਕ ਆਗੂਆਂ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਸਮੇਤ ਵਾਰਾਣਸੀ...

ਅਜੀਤ ਡੈਸਕ 30-11-2026

ਅੱਜ ਵਾਰਾਣਸੀ ਤੋਂ ਸ਼ੁਰੂ ਹੋਵੇਗੀ ਸ਼ੋਭਾ ਯਾਤਰਾ-3 ਦਸੰਬਰ ਨੂੰ ਖੁਰਾਲਗੜ੍ਹ ਸਾਹਿਬ ਵਿਖੇ ਹੋਵੇਗੀ ਸੰਪੂਰਨ-ਚੀਮਾ
ਚੰਡੀਗੜ੍ਹ/ਵਾਰਾਣਸੀ 29 ਨਵੰਬਰ (ਅਜੀਤ ਬਿਊਰੋ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਭਗਵੰਤ ਮਾਨ ਸਰਕਾਰ ਦਾ ਇੱਕ ਉੱਚ-ਪੱਧਰੀ ਵਫ਼ਦ, ਜਿਸਦੀ ਅਗਵਾਈ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਰਵਜੋਤ ਸਿੰਘ ਤੇ ਹਰਭਜਨ ਸਿੰਘ ਈ.ਟੀ.ਓ. ਕਰ ਰਹੇ ਹਨ, ਹੋਰ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ, ਧਾਰਮਿਕ ਆਗੂਆਂ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਸਮੇਤ ਵਾਰਾਣਸੀ ਪਹੁੰਚਿਆ । ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 30 ਨਵੰਬਰ ਨੂੰ ਸੀਰ ਗੋਵਰਧਨਪੁਰ, ਵਾਰਾਣਸੀ ਤੋਂ ਲਗਭਗ 1,232 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਵਾਲੀ ਹੁਣ ਤੱਕ ਦੀ ਸਭ ਤੋਂ ਲੰਬੀ ਇਤਿਹਾਸਕ ਸ਼ੋਭਾ ਯਾਤਰਾ ਨੂੰ ਰਵਾਨਾ ਕੀਤਾ ਜਾਵੇਗਾ । ਇਹ ਚਾਰ ਰੋਜ਼ਾ ਧਾਰਮਿਕ ਯਾਤਰਾ ਵੱਖ-ਵੱਖ ਸੂਬਿਆਂ ਵਿਚੋਂ ਹੁੰਦੀ ਹੋਈ 3 ਦਸੰਬਰ, 2026 ਨੂੰ ਖੁਰਾਲਗੜ੍ਹ ਸਾਹਿਬ ਵਿਖੇ ਸੰਪੂਰਨ ਹੋਵੇਗੀ । ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੇ ਪੰਜਾਬ ਵਿਚ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ । ਸੂਬੇ ਦੀਆਂ ਵੱਖ-ਵੱਖ ਦਿਸ਼ਾਵਾਂ ਤੋਂ ਚਾਰ ਵੱਡੀਆਂ ਸ਼ੋਭਾ ਯਾਤਰਾਵਾਂ ਸ਼ੁਰੂ ਹੋ ਕੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸੰਪੂਰਨ ਹੋਣਗੀਆਂ । ਇਨ੍ਹਾਂ ਵਿਚੋਂ ਇੱਕ ਸ਼ੋਭਾ ਯਾਤਰਾ ਭਲਕੇ 30 ਨਵੰਬਰ ਨੂੰ ਕਾਸ਼ੀ ਦੀ ਪਵਿੱਤਰ ਧਰਤੀ ਸੀਰ ਗੋਵਰਧਨਪੁਰ, ਵਾਰਾਣਸੀ ਤੋਂ ਸ਼ੁਰੂ ਹੋਵੇਗੀ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਪੂਰੇ ਦਿਲੋਂ ਸ਼ਮੂਲੀਅਤ ਕਰਨ ਤੇ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਬੇਹੱਦ ਖੁਸ਼ੀ, ਉਤਸ਼ਾਹ ਤੇ ਧਾਰਮਿਕ ਸ਼ਰਧਾ ਨਾਲ ਮਨਾਉਣ । ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੂਰੀ ਦੁਨੀਆ ਵਿਚ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਉਣਾ ਸਮੁੱਚੇ ਭਾਈਚਾਰੇ ਲਈ ਬੇਹੱਦ ਸੁਭਾਗਾ ਪਲ ਹੈ । ਅਸੀਂ ਇਨ੍ਹਾਂ ਯਾਦਗਾਰੀ ਸਮਾਗਮਾਂ ਵਿਚ ਹਿੱਸਾ ਲੈਣ ਅਤੇ ਗੁਰੂ ਮਹਾਰਾਜ ਨਾਲ ਸਬੰਧਿਤ ਪਵਿੱਤਰ ਧਰਤੀ ’ਤੇ ਨਤਮਸਤਕ ਹੋਣ ਲਈ ਵਾਰਾਣਸੀ ਪਹੁੰਚੇ ਹਾਂ । ਧੰਨਵਾਦ ਪ੍ਰਗਟ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ, “ਮੈਂ ਇੰਨੇ ਵੱਡੇ ਪੱਧਰ ’ਤੇ ਸਮਾਗਮ ਕਰਵਾਉਣ ਦੇ ਉਪਰਾਲਿਆਂ ਲਈ ਸੰਗਤ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਾ ਹਾਂ। ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸਾਡੇ ਸਾਰਿਆਂ ਲਈ ਇੱਕ ਇਤਿਹਾਸਕ ਤੇ ਅਧਿਆਤਮਕ ਤੌਰ ’ਤੇ ਮਹੱਤਵਪੂਰਨ ਮੌਕਾ ਹੈ । ਇਤਿਹਾਸਕ ਸ਼ੋਭਾ ਯਾਤਰਾ ਚਾਰ ਦਿਨਾਂ ਵਿਚ ਲਗਭਗ 1,232 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ। ਇਸ ਯਾਤਰਾ ਦੇ ਕਾਨਪੁਰ, ਗ੍ਰੇਟਰ ਨੋਇਡਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਤਿੰਨ ਰਾਤ ਦੇ ਠਹਿਰਾਅ ਨਿਰਧਾਰਤ ਕੀਤੇ ਗਏ ਹਨ । ਪਹਿਲਾ ਪੜਾਅ ਤਹਿਤ ਸੀਰ ਗੋਵਰਧਨਪੁਰ, ਵਾਰਾਣਸੀ ਤੋਂ ਕਾਨਪੁਰ ਇਹ ਯਾਤਰਾ ਸੀਰ ਗੋਵਰਧਨਪੁਰ, ਵਾਰਾਣਸੀ ਤੋਂ ਆਰੰਭ ਹੋ ਕੇ ਕਾਨਪੁਰ ਵੱਲ ਵਧੇਗੀ ਅਤੇ ਪਹਿਲੇ ਦਿਨ ਲਗਭਗ 350 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ । ਦੂਜਾ ਪੜਾਅ ’ਚ ਕਾਨਪੁਰ ਤੋਂ ਗ੍ਰੇਟਰ ਨੋਇਡਾ ਦੂਜਾ ਪੜਾਅ ਕਾਨਪੁਰ ਤੋਂ ਸ਼ੁਰੂ ਹੋ ਕੇ ਆਗਰਾ ਰਸਤੇ ਗ੍ਰੇਟਰ ਨੋਇਡਾ ਪਹੁੰਚੇਗਾ, ਜਿਸ ਦੌਰਾਨ ਲਗਭਗ 500 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਜਾਵੇਗਾ। ਤੀਜਾ ਪੜਾਅ ’ਚ ਗ੍ਰੇਟਰ ਨੋਇਡਾ ਤੋਂ ਐਸ.ਏ.ਐਸ. ਨਗਰ (ਮੋਹਾਲੀ) ਤੀਜਾ ਪੜਾਅ ਗ੍ਰੇਟਰ ਨੋਇਡਾ ਤੋਂ ਐਸ.ਏ.ਐਸ. ਨਗਰ (ਮੋਹਾਲੀ) ਤੱਕ ਲਗਭਗ 281 ਕਿਲੋਮੀਟਰ ਦਾ ਸਫ਼ਰ ਤੈਅ ਕਰੇਗਾ, ਜੋ ਹਰਿਆਣਾ ਦੇ ਸੋਨੀਪਤ, ਪਾਣੀਪਤ, ਕਰਨਾਲ, ਕੁਰੂਕਸ਼ੇਤਰ ਅਤੇ ਅੰਬਾਲਾ ਵਿੱਚੋਂ ਹੋ ਕੇ ਲੰਘੇਗਾ । ਚੌਥਾ ਪੜਾਅ ਤਹਿਤ ਐਸ.ਏ.ਐਸ. ਨਗਰ (ਮੁਹਾਲੀ) ਤੋਂ ਸ੍ਰੀ ਖੁਰਾਲਗੜ੍ਹ ਸਾਹਿਬ ਆਖਰੀ ਪੜਾਅ ਖਰੜ, ਰੂਪਨਗਰ (ਰੋਪੜ), ਸ੍ਰੀ ਅਨੰਦਪੁਰ ਸਾਹਿਬ ਅਤੇ ਝੱਜ ਚੌਕ ਤੋਂ ਹੁੰਦਾ ਹੋਇਆ ਲਗਭਗ 101 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚੇਗਾ।

ਪਿਛਲੀ ਖ਼ਬਰ ਕਾਦੀਆਂ ਤੋਂ ਬਾਅਦ ਫ਼ਤਹਿਜੰਗ ਸਿੰਘ ਬਾਜਵਾ ਦੀ ਹੁਣ ਖਰੜ ਸੀਟ ’ਤੇ ਨਜ਼ਰ ਅਗਲੀ ਖ਼ਬਰ ਈ.ਡੀ. ਤੇ ਸੀ.ਬੀ.ਆਈ. ਦੀਆਂ ਸਰਗਰਮੀਆਂ ਕਾਰਨ ਪ੍ਰਸ਼ਾਸਨਿਕ ਕੰਮਕਾਜ ਹੋਇਆ ਠੱਪ ਸਿਵਲ ਤੇ ਪੁਲਿਸ ਦੇ 4 ਦਰਜਨ ਅਧਿਕਾਰੀ ਰਾਡਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।