06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਇਲਾਕੇ 'ਚ ਪਏ ਮੀਂਹ ਨੇ ਠੰਢ 'ਚ ਕੀਤਾ ਵਾਧਾ, ਫ਼ਸਲਾਂ ਲਈ ਹੋਵੇਗਾ ਲਾਹੇਵੰਦ

ਅਜੀਤ ਡੈਸਕ 02-01-2026
ਹੁਸ਼ਿਆਰਪੁਰ, 1 ਜਨਵਰੀ (ਨਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਪਏ ਹਲਕੇ ਤੋਂ ਦਰਮਿਆਨੇ ਮੀਂਹ ਕਾਰਨ ਜਿੱਥੇ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ, ਉੱਥੇ ਇਸ ਮੀਂਹ ਦੇ ਪੈਣ ਨਾਲ ਠੰਢ 'ਚ ਵੀ ਵਾਧਾ ਹੋਣ ਦੇ ਨਾਲ-ਨਾਲ ਇਹ ਮੀਂਹ ਮੌਸਮੀ ਫ਼ਸਲਾਂ ਲਈ ਵਰਦਾਨ ਸਾਬਿਤ ਹੋਵੇਗਾ | ਇਸ ਮੀਂਹ ਨਾਲ ਸਬਜ਼ੀ ਦੀਆਂ ਫ਼ਸਲਾਂ ਸਮੇਤ ਕਣਕ, ਕਮਾਦ, ਸਰ੍ਹੋਂ ਤੇ ਹਰੇ ਚਾਰੇ ਦੀਆਂ ਫ਼ਸਲਾਂ ਨੂੰ ਭਾਰੀ ਲਾਭ ਹੋਵੇਗਾ | ਇਸ ਸੰਬੰਧੀ ਜਦੋਂ ਇਲਾਕੇ ਦੇ ਕਿਸਾਨਾਂ ਨੇ ਦੱਸਿਆ ਕਿ ਮੀਂਹ ਨਾ ਪੈਣ ਕਾਰਨ ਕਣਕ ਦੀ ਫ਼ਸਲ 'ਚ ਵਾਧਾ ਨਹੀਂ ਹੋ ਰਿਹਾ ਸੀ ਤੇ ਖ਼ੁਸ਼ਕ ਮੌਸਮ ਦੇ ਚੱਲਦਿਆਂ ਬਿਮਾਰੀ ਦਾ ਖ਼ਤਰਾ ਬਣਿਆ ਹੋਇਆ ਸੀ | ਉਨ੍ਹਾਂ ਕਿਹਾ ਕਿ ਹੁਣ ਇਸ ਪਏ ਮੀਂਹ ਕਾਰਨ ਮੌਸਮ 'ਚ ਗਰਾਵਟ ਆ ਜਾਵੇਗੀ, ਜੋ ਕਿ ਕਣਕ ਦੀ ਫ਼ਸਲ ਲਈ ਬੇਹੱਦ ਲਾਹੇਵੰਦ ਹੈ ਅਤੇ ਇਸ ਦੇ ਨਾਲ-ਨਾਲ ਹੋਰਨਾਂ ਫ਼ਸਲਾਂ ਨੂੰ ਵੀ ਮੌਸਮੀ ਬਿਮਾਰੀਆਂ ਤੋਂ ਰਾਹਤ ਮਿਲੇਗੀ | ਕਿਸਾਨਾਂ ਨੇ ਕਿਹਾ ਕਿ ਸਿਆਲੂ ਮੱਕੀ ਦੀ ਬਿਜਾਈ ਕਰਨ ਲਈ ਵੀ ਮੀਂਹ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ | ਕਿਸਾਨਾਂ ਨੇ ਕਿਹਾ ਕਿ ਖ਼ੁਸ਼ਕ ਮੌਸਮ ਦੇ ਕਾਰਨ ਬੀਜ ਵਾਲੇ ਆਲੂਆਂ ਦੀ ਫ਼ਸਲ ਨੁਕਸਾਨੇ ਜਾਣ ਦਾ ਖ਼ਦਸ਼ਾ ਬਣਿਆ ਹੋਇਆ ਸੀ, ਪ੍ਰੰਤੂ ਇਸ ਪਏ ਮੀਂਹ ਨਾਲ ਇਹ ਫ਼ਸਲ ਵੀ ਭਰਪੂਰ ਹੋਵੇਗੀ | ਇਸ ਮੀਂਹ ਨਾਲ ਲੋਕਾਂ ਦਾ ਮੌਸਮੀ ਬਿਮਾਰੀਆਂ ਤੋਂ ਵੀ ਬਚਾਅ ਹੋਵੇਗਾ | ਮੀਂਹ ਦੇ ਚੱਲਦਿਆਂ ਸ਼ਹਿਰ 'ਚ ਵੀ ਜਨਜੀਵਨ ਪ੍ਰਭਾਵਿਤ ਰਿਹਾ ਅਤੇ ਰਾਹਗੀਰਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ 'ਚ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ | ਕੁੱਲ ਮਿਲਾ ਕੇ ਦੇਖਿਆ ਜਾਵੇ ਤਾਂ ਇਹ ਮੀਂਹ ਲੋਕਾਂ ਅਤੇ ਫ਼ਸਲਾਂ ਲਈ ਲਾਹੇਵੰਦ ਸਾਬਿਤ ਹੋਵੇਗਾ |
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਹੁਸ਼ਿਆਰਪੁਰ ਵਿਖੇ ਨਵੇਂ ਸਾਲ ਤੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਅਗਲੀ ਖ਼ਬਰ ਆਰਮੀ 'ਚੋਂ ਰਿਟਾਇਰ ਹੋ ਕੇ ਆ ਰਹੇ ਪੱੁਤਰ ਤੇ ਪਿਤਾ ਸੜਕ ਹਾਦਸੇ 'ਚ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।