06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਤਲਵਾੜਾ-ਮੁਬਾਰਕਪੁਰ ਮਾਰਗ ਦਾ ਜਲਦ ਹੋਵੇਗਾ ਨਵੀਨੀਕਰਨ, ਟੈਂਡਰ ਪ੍ਰਕਿਰਿਆ ਸ਼ੁਰੂ-ਘੁੰਮਣ

ਅਜੀਤ ਡੈਸਕ 02-01-2026
ਰਾਮਗੜ੍ਹ ਸੀਕਰੀ, 1 ਜਨਵਰੀ (ਕਟੋਚ)-ਤਲਵਾੜਾ-ਮੁਬਾਰਕਪੁਰ ਅੰਤਰਰਾਜੀ ਸੜਕ ਦਾ ਜਲਦ ਨਵੀਨੀਕਰਨ ਹੋਵੇਗਾ ਅਤੇ ਇਸ ਸੰਬੰਧੀ ਟੈਂਡਰ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਨੇ ਦੱਸਿਆ ਕਿ ਤਲਵਾੜਾ ਤੋਂ ਭਟੋਲੀ ਤੱਕ ਪੰਜਾਬ ਹਿੱਸੇ ਦੀ ਕਰੀਬ 16.40 ਕਿੱਲੋਮੀਟਰ ਇਸ ਅਤਿ ਮਹੱਤਵਪੂਰਨ ਸੜਕ ਦੇ ਮੁਰੰਮਤ ਅਤੇ ਨਵੀਨੀਕਰਨ ਦਾ ਕੰਮ ਇਸੇ ਮਹੀਨੇ ਸ਼ੁਰੂ ਹੋ ਜਾਵੇਗਾ | ਇੱਥੇ ਇਹ ਵਰਨਣਯੋਗ ਹੈ ਕਿ ਪਿਛਲੇ ਕਰੀਬ 7-8 ਸਾਲਾਂ ਤੋਂ ਮੁਰੰਮਤ ਨਾ ਹੋਣ ਕਾਰਨ ਇਹ ਸੜਕ ਟੋਇਆਂ ਦਾ ਰੂਪ ਧਾਰਨ ਕਰ ਚੁੱਕੀ ਹੈ | ਵਿਧਾਇਕ ਘੁੰਮਣ ਨੇ ਦੱਸਿਆ ਕਿ ਬਲਾਕ ਤਲਵਾੜਾ ਦੀਆਂ ਅਤਿ ਖਸਤਾ ਹੋ ਚੁੱਕੀਆਂ ਸੰਪਰਕ ਸੜਕਾਂ ਦੇ ਮੁਰੰਮਤ ਕੰਮ ਵੀ ਸ਼ੁਰੂ ਹੋ ਚੁੱਕੇ ਹਨ ਅਤੇ ਜਲਦੀ ਹੀ ਮੁਕੰਮਲ ਹੋ ਜਾਣਗੇ |
ਪਿਛਲੀ ਖ਼ਬਰ ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਸਮਾਗਮ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ-ਭਾਈ ਮੰਝਪੁਰ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਹੁਸ਼ਿਆਰਪੁਰ ਵਿਖੇ ਨਵੇਂ ਸਾਲ ਤੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।