06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਸਮਾਗਮ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ-ਭਾਈ ਮੰਝਪੁਰ

ਅਜੀਤ ਡੈਸਕ 02-01-2026
ਭੰਗਾਲਾ, 1 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 359ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਸੰਤ ਹਰਜਿੰਦਰ ਸਿੰਘ ਦੇ ਉਪਦੇਸ਼ਾਂ ਸਦਕਾ ਇਲਾਕਾ ਨਿਵਾਸੀ ਸੰਗਤ ਦੇ ਸਹਿਯੋਗ ਨਾਲ 7 ਜਨਵਰੀ 2026 ਦਿਨ ਬੁੱਧਵਾਰ ਨੂੰ ਸਲਾਨਾ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਜਿਸ ਨੂੰ ਮੁੱਖ ਰੱਖ ਕੇ 30 ਨਵੰਬਰ ਤੋਂ ਅਖੰਡ ਪਾਠ ਦੇ ਨਿਰੰਤਰ ਪ੍ਰਵਾਹ ਚੱਲ ਰਹੇ ਹਨ ਜਿਨ੍ਹਾਂ ਦੇ ਸਪੂਰਨਤਾਈ 7 ਜਨਵਰੀ ਦਿਨ ਬੁੱਧਵਾਰ ਨੂੰ ਹੋਵੇਗੀ ਅਤੇ ਖੁੱਲੇ੍ਹ ਪੰਡਾਲ ਵਿਚ ਮਹਾਨ ਕੀਰਤਨ ਦੀਵਾਨ ਸਜਣਗੇ | ਇਹ ਜਾਣਕਾਰੀ ਸਾਂਝੀ ਕਰਦੇ ਹੋਏ ਭਾਈ ਦਿਲਬਾਗ ਸਿੰਘ ਮੰਝਪੁਰ ਨੇ ਦੱਸਿਆ ਕਿ ਸਮਾਗਮ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਸੇਵਾਦਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਮੋਟਰ ਗੱਡੀਆਂ ਆਦਿ ਲਈ ਵਿਸ਼ੇਸ਼ ਤੌਰ 'ਤੇ ਪਾਰਕਿੰਗ ਦੇ ਪ੍ਰਬੰਧ ਕੀਤੇ ਗਏ ਹਨ, ਰਹਾਇਸ਼ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਨਵੇਂ ਸਾਲ ਦੀ ਆਮਦ 'ਤੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਤਲਵਾੜਾ-ਮੁਬਾਰਕਪੁਰ ਮਾਰਗ ਦਾ ਜਲਦ ਹੋਵੇਗਾ ਨਵੀਨੀਕਰਨ, ਟੈਂਡਰ ਪ੍ਰਕਿਰਿਆ ਸ਼ੁਰੂ-ਘੁੰਮਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।