06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸ਼੍ਰੋਮਣੀ ਕਮੇਟੀ 328 ਲਾਪਤਾ ਸਰੂਪਾਂ ਦੇ ਮਾਮਲੇ 'ਚ ਵਿਰੋਧ ਦੀ ਥਾਂ ਸਰਕਾਰ ਦਾ ਸਹਿਯੋਗ ਕਰੇ-ਜਥੇਦਾਰ ਮੁਲਤਾਨੀ

ਅਜੀਤ ਡੈਸਕ 02-01-2026
ਐਮਾ ਮਾਂਗਟ, 1 ਜਨਵਰੀ (ਗੁਰਾਇਆ)- ਲਾਪਤਾ ਹੋਏ ਪਾਵਨ 328 ਸਰੂਪਾਂ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਦੇ ਆਡਿਟ ਦਾ ਕੰਮ ਦੇਖਣ ਵਾਲੇ ਅਤੇ ਪੁਲਿਸ ਵਲੋਂ ਦਰਜ ਕੇਸ 'ਚ ਨਾਮਜ਼ਦ ਚਾਰਟਡ ਅਕਾਉਂਟੈਂਟ ਸਤਿੰਦਰ ਸਿੰਘ ਕੋਹਲੀ ਦੀ ਗਿ੍ਫਤਾਰੀ ਨੂੰ ਚੰਗਾ ਕਦਮ ਦੱਸਦਿਆਂ 'ਸਿੱਖ ਸਦਭਾਵਨਾਂ ਦਲ' ਦੇ ਪੰਜਾਬ ਪ੍ਰਧਾਨ ਜਥੇਦਾਰ ਗੁਰਵਤਨ ਸਿੰਘ ਮੁਲਤਾਨੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ 328 ਲਾਪਤਾ ਸਰੂਪਾਂ ਦੇ ਦੋਸ਼ੀਆਂ ਨੂੰ ਬਚਾਉਣ ਦੀ ਥਾਂ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਅਸਲ ਸਾਹਮਣੇ ਲਿਆਂਦਾ ਜਾ ਸਕੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਦਿਆਂ ਦੋਸ਼ੀਆਂ ਅਤੇ ਉਨ੍ਹਾਂ ਦੇ ਸਰਪ੍ਰਸਤਾਂ ਖਿਲਾਫ ਕਾਰਵਾਈ ਲਈ ਪੰਜਾਬ ਸਰਕਾਰ ਦਾ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਗੁਰੂ ਸਾਹਿਬ ਨਾਲ ਜੁੜੇ ਮਸਲਿਆਂ 'ਤੇ ਕਿਸੇ ਵੀ ਤਰ੍ਹਾਂ ਦੀ ਰਾਜਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਆੜ ਹੇਠ ਦੋਸ਼ੀਆਂ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣ ਦੀਆਂ ਕੋਸ਼ਿਸ਼ਾਂ ਵੀ ਕਦੇ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ |
ਪਿਛਲੀ ਖ਼ਬਰ ਬਾਬਾ ਮੰਝ ਕਾਨਵੈਂਟ ਸਕੂਲ 'ਚ ਨਵੇਂ ਸਾਲ ਦੀ ਆਮਦ 'ਤੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਬਲੱਡ ਡੋਨਰ ਕਲੱਬ ਨੇ ਨਵੇਂ ਸਾਲ ਮੌਕੇ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।