07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪ੍ਰਕਾਸ਼ ਪੁਰਬ ਸੰਬੰਧੀ ਗੜ੍ਹਸ਼ੰਕਰ ਵਿਖੇ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 02-01-2026
ਗੜ੍ਹਸ਼ੰਕਰ, 1 ਜਨਵਰੀ (ਧਾਲੀਵਾਲ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਸਿੰਘ ਸਭਾ ਗੜ੍ਹਸ਼ੰਕਰ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਅਰਦਾਸ ਉਪਰੰਤ ਜੈਕਾਰਿਆਂ ਦੀ ਗੰੂਜ 'ਚ ਆਰੰਭ ਹੋਏ ਨਗਰ ਕੀਰਤਨ ਦੀ ਅਗਵਾਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਸਾਹਿਬ ਅੱਗੇ ਪੰਜਾਂ ਪਿਆਰਿਆਂ ਵਲੋਂ ਕੀਤੀ ਗਈ | ਨਗਰ ਕੀਰਤਨ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਨੇਕ ਸਿੰਘ ਵਲੋਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਨਗਰ ਕੀਰਤਨ ਦੌਰਾਨ ਬੀਬੀਆਂ ਦੇ ਜਥਿਆਂ ਵਲੋਂ ਸ਼ਬਦ ਕੀਰਤਨ ਦੁਆਰਾ ਹਾਜ਼ਰੀ ਲਗਵਾਈ ਗਈ | ਨਗਰ ਕੀਰਤਨ ਵਿਚ ਗਤਕਾ ਪਾਰਟੀ ਦੇ ਸਿੰਘਾਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਦਾਣਾ ਮੰਡੀ, ਪੈਂਸਰੀਆਂ ਮੁਹੱਲਾ, ਬੰਗਾ ਚੌਂਕ ਸ੍ਰੀ ਅਨੰਦਪੁਰ ਸਾਹਿਬ ਚੌਂਕ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਗੁਰਦੁਆਰਾ ਕਮੇਟੀ ਦੇ ਪ੍ਰਬੰਧ ਤੇ ਅੰਤਿ੍ੰਗ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ, ਗਿਆਨੀ ਬਲਵੀਰ ਸਿੰਘ ਚੰਗਿਆੜਾ, ਰਾਜਿੰਦਰ ਸਿੰਘ ਸ਼ੂਕਾ, ਡਾ. ਹਰਵਿੰਦਰ ਸਿੰਘ ਬਾਠ, ਜਰਨੈਲ ਸਿੰਘ ਗੜ੍ਹੀ ਵਾਲੇ, ਰਣਜੀਤ ਸਿੰਘ ਖੱਖ, ਦਰਸ਼ਨ ਸਿੰਘ ਮੱਟੂ, ਨਰਿੰਦਰ ਸਿੰਘ ਹਾਰਡਵੇਅਰ ਵਾਲੇ, ਮਨਜੀਤ ਸਿੰਘ ਭੁੱਲਰ, ਅੰਮਿ੍ਤਪਾਲ ਸਿੰਘ, ਮਹਿੰਦਰ ਪਾਲ ਸਿੰਘ, ਗੁਰਪ੍ਰੀਤ ਸਿੰਘ, ਮਹਿੰਦਰ ਸਿੰਘ, ਧਰਮਜੀਤ ਸਿੰਘ ਰਾਜਾ, ਮਨਦੀਪ ਸਿੰਘ, ਕਰਨੈਲ ਸਿੰਘ ਤੇ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ |
ਪਿਛਲੀ ਖ਼ਬਰ ਖੇਡ ਵਿਭਾਗ ਵਲੋਂ ਲਾਜਵੰਤੀ ਸਟੇਡੀਅਮ 'ਚ ਨਵੇਂ ਸਾਲ ਦੀ ਆਮਦ 'ਤੇ ਧਾਰਮਿਕ ਸਮਾਗਮ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਦਾ ਨਾਂਅ ਬਦਲਣਾ ਹੋਛੀ ਰਾਜਨੀਤੀ-ਜ਼ੈਲਦਾਰ ਖੈਰੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।