08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 02-01-2026
ਅੱਡਾ ਸਰਾਂ, 1 ਜਨਵਰੀ (ਹਰਜਿੰਦਰ ਸਿੰਘ ਮਸੀਤੀ)-ਪਿੰਡ ਝਾਂਵਾ ਦੇ ਗੁਰਦੁਆਰਾ ਸ੍ਰੀ ਹਰਸਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਏ ਗਏ ਇਸ ਨਗਰ ਕੀਰਤਨ ਦੌਰਾਨ ਢਾਡੀ ਭਾਈ ਜਸਵਿੰਦਰ ਸਿੰਘ ਮੋਹਲਕੇ ਦੇ ਜਥੇ ਨੇ ਸੰਗਤਾਂ ਨੂੰ ਸਿੱਖਾਂ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਇਆ | ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ | ਇਸ ਮੌਕੇ ਹੈੱਡ ਗ੍ਰੰਥੀ ਬਾਬਾ ਨਰਿੰਦਰ ਸਿੰਘ, ਮੁੱਖ ਸੇਵਾਦਾਰ ਪ੍ਰਧਾਨ ਹਰਦੀਪ ਸਿੰਘ, ਹੈੱਡ ਗ੍ਰੰਥੀ ਬਾਬਾ ਨਰਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ, ਪੰਚਾਇਤ ਸੰਮਤੀ ਮੈਂਬਰ ਤੇ ਸਰਪੰਚ ਸੁਖਵਿੰਦਰ ਸਿੰਘ ਝਾਵਰ, ਸੁਖਵਿੰਦਰ ਸਿੰਘ, ਸੁਰਿੰਦਰ ਸਿੰਘ, ਚਰਨਜੀਤ ਸਿੰਘ, ਕਰਮਜੀਤ ਝਾਵਰ ਸਮੇਤ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਅਰੋੜਾ ਦੀ ਅਗਵਾਈ 'ਚ ਰੀਨਾ ਦੇਵੀ ਤੇ ਵਿਨੇ ਕੁਮਾਰ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ <br/> ਅਗਲੀ ਖ਼ਬਰ ਗੌਰੀ ਮਾਨ 'ਆਪ' ਦੇ ਸ਼ਹਿਰੀ ਯੂਥ ਪ੍ਰਧਾਨ ਅਤੇ ਤਰਸੇਮ ਲਾਲ ਬੱਬੂ ਮੀਤ ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।