08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਗੁਰਮਤਿ ਸਮਾਗਮ ਕਰਵਾਇਆ

ਅਜੀਤ ਡੈਸਕ 02-01-2026
ਦਸੂਹਾ, 1 ਜਨਵਰੀ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਬੀ.ਡੀ.ਪੀ.ਓ. ਦਫ਼ਤਰ ਦਸੂਹਾ ਦੇ ਸਟਾਫ਼ ਵਲੋਂ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਨਵੇਂ ਸਾਲ ਦੀ ਆਮਦ 'ਤੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਜਾਏ ਗਏ ਦੀਵਾਨ 'ਚ ਭਾਈ ਧਰਮਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਪ੍ਰਚਾਰਕ ਗਿਆਨੀ ਸਰਤਾਜ ਸਿੰਘ ਬਸਰਾਵਾਂ, ਭਾਈ ਮੰਗਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਬੀ.ਡੀ.ਪੀ.ਓ. ਗੁਰਮੀਤ ਸਿੰਘ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ | ਉਨ੍ਹਾਂ ਦੱਸਿਆ ਕਿ ਦਫ਼ਤਰ ਦੇ ਸਟਾਫ਼ ਵਲੋਂ ਹਰ ਸਾਲ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸਮਾਗਮ ਕਰਵਾਏ ਜਾਂਦੇ ਹਨ | ਇਸ ਮੌਕੇ ਸੰਦੀਪ ਸਿੰਘ ਢਿੱਲੋਂ, ਸ਼ੈਰੀ, ਐੱਸ.ਈ.ਪੀ.ਓ. ਸਤਨਾਮ ਸਿੰਘ, ਪੀ.ਓ. ਜਵਿੰਦਰਜੀਤ ਸਿੰਘ, ਜਰਨੈਲ ਸਿੰਘ, ਰਮਨ ਕੁਮਾਰ, ਸੁਖਵਿੰਦਰ ਸਿੰਘ, ਸੰਜੀਵ ਕੁਮਾਰ, ਮੋਹਨ ਲਾਲ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਨਵੇਂ ਸਾਲ ਦੀ ਆਮਦ ਮੌਕੇ ਬੀ.ਡੀ.ਪੀ.ਓ. ਦਫ਼ਤਰ ਹਾਜੀਪੁਰ ਵਿਖੇ ਕਰਵਾਇਆ ਧਾਰਮਿਕ ਸਮਾਗਮ ਅਗਲੀ ਖ਼ਬਰ ਪੈਟਰੋਲ ਪੰਪਾਂ 'ਤੇ ਚਿੱਟੇ ਹਾਥੀ ਬਣ ਕੇ ਰਹਿ ਗਏ ਹਵਾ ਵਾਲੇ ਪੰਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।