16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਕੇ.ਐਮ.ਐਸ. ਕਾਲਜ ਵਿਖੇ ਨਵੇਂ ਸਾਲ ਦੇ ਮੌਕੇ ਵਿਸ਼ਵ ਸ਼ਾਂਤੀ ਲਈ ਹਵਨ ਯੱਗ ਕਰਵਾ ਇਆ

ਅਜੀਤ ਡੈਸਕ 03-01-2026
ਦਸੂਹਾ, 2 ਜਨਵਰੀ (ਭੁੱਲਰ)-ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਤ ਕੇ.ਐਮ.ਐਸ ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਨਵੇਂ ਸਾਲ ਦੇ ਮੌਕੇ 'ਤੇ ਵਿਸ਼ਵ ਸ਼ਾਂਤੀ, ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੂਹ ਸਟਾਫ਼ ਦੀ ਖ਼ੁਸ਼ਹਾਲੀ, ਤਰੱਕੀ ਦੀ ਕਾਮਨਾ ਲਈ ਵਿਸ਼ੇਸ਼ ਹਵਨ ਯੱਗ ਕਰਵਾਇਆ ਗਿਆ | ਇਸ ਮੌਕੇ ਕਾਲਜ ਪ੍ਰਬੰਧਨ ਨੇ ਨਵੇਂ ਸਾਲ ਨੂੰ ਸਕਾਰਾਤਮਿਕ ਸੋਚ ਅਤੇ ਨਵੀਂ ਊਰਜਾ ਨਾਲ ਸ਼ੁਰੂ ਕਰਨ ਦਾ ਸੰਦੇਸ਼ ਦਿੱਤਾ | ਕਾਲਜ ਦੀ ਪਿ੍ੰਸੀਪਲ ਡਾ. ਸ਼ਬਨਮ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਅਧਿਆਤਮਿਕ ਕਾਰਜ ਵਿਦਿਆਰਥੀਆਂ ਵਿਚ ਨੈਤਿਕ ਮੁੱਲਾਂ, ਅਨੁਸ਼ਾਸਨ ਅਤੇ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਨੇ ਸਭ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੰਦਿਆਂ ਸੁਖ-ਸਮਿ੍ੱਧੀ ਦੀ ਕਾਮਨਾ ਕੀਤੀ | ਇਸ ਸਮਾਗਮ ਵਿਚ ਕਾਲਜ ਦਾ ਸਮੂਹ ਸਟਾਫ਼, ਐਨ.ਐੱਸ.ਐੱਸ. ਵਲੰਟੀਅਰ, ਯੂਥ ਸਰਵਿਸ ਕਲੱਬ ਦੇ ਅਹੁਦੇਦਾਰ, ਕੇ.ਐਮ.ਐੱਸ ਇੱਕੋ ਕਲੱਬ ਅਤੇ ਰੈੱਡ ਰਿਬਨ ਕਲੱਬ ਦੇ ਮੈਂਬਰ ਹਾਜ਼ਰ ਹੋਏ |
ਪਿਛਲੀ ਖ਼ਬਰ ਰੋਮੀ ਮਨਹੋਤਾ ਨੇ 35ਵੀਂ ਵਾਰ ਖ਼ੂਨਦਾਨ ਕੀਤਾ ਅਗਲੀ ਖ਼ਬਰ ਲੇਖਕ ਟੇਰਕਿਆਣਾ ਨੇ ਸਾਲ 2025 ਦੀਆਂ ਘਟਨਾਵਾਂ ਨੂੰ ਨਿਵੇਕਲੇ ਢੰਗ ਨਾਲ ਕੀਤਾ ਪੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।