16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਮੀਟਿੰਗ ਦਾ ਸਮਾਂ ਮਿਲਣ 'ਤੇ ਜੁਆਇੰਟ ਐਕਸ਼ਨ ਕਮੇਟੀ ਵਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਮੁਲਤਵੀ : ਬਲਦੇਵ ਧੁੱਗਾ

ਅਜੀਤ ਡੈਸਕ 03-01-2026
ਬਲਦੇਵ ਸਿੰਘ ਧੁੱਗਾ


ਪੱਸੀ ਕੰਢੀ, 2 ਜਨਵਰੀ (ਜਗਤਾਰ ਸਿੰਘ ਰਜਪਾਲਮਾ)-27 ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਦੀਆਂ ਮੁਲਾਜ਼ਮ ਅਤੇ ਸਮਾਜਿਕ ਜਥੇਬੰਦੀਆਂ ਦੀ ਜੁਆਇੰਟ ਐਕਸ਼ਨ ਕਮੇਟੀ ਦੇ 25 ਮੈਂਬਰੀ ਵਫ਼ਦ ਨੂੰ ਕੈਬਨਿਟ ਸਬ ਕਮੇਟੀ ਵਲੋਂ 12 ਜਨਵਰੀ 2026 ਨੂੰ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਏਜੰਡੇ ਉੱਤੇ ਗੱਲਬਾਤ ਕਰਨ ਦਾ ਸੱਦਾ ਪੱਤਰ ਦਿੱਤਾ ਗਿਆ ਹੈ | ਇਸ ਸੰਬੰਧੀ ਸਰਕਾਰ ਵਲੋਂ ਦਿੱਤੇ ਸੱਦੇ 'ਤੇ ਵਿਚਾਰ ਕਰਨ ਲਈ ਜੁਆਇੰਟ ਐਕਸ਼ਨ ਕਮੇਟੀ ਆਫ਼ 27 ਐੱਸ.ਸੀ, ਬੀ.ਸੀ. ਇੰਪਲਾਈਜ਼ ਐਡ ਸੋਸ਼ਲ ਆਰਗੇਨਾਈਜੇਸ਼ਨਜ਼ ਪੰਜਾਬ ਦੀ ਮੀਟਿੰਗ ਸਟੇਟ ਕੋਆਰਡੀਨੇਟਰ ਜਸਬੀਰ ਸਿੰਘ ਪਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਗਜ਼ਟਿਡ ਅਤੇ ਨਾਨ ਗਜ਼ਟਿਡ ਐੱਸ. ਸੀ. ਐੰਡ ਬੀ. ਸੀ. ਇੰਪਲਾਈਜ ਵੈੱਲਫੇਅਰ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਧੁੱਗਾ ਨੇ ਦੱਸਿਆ ਕਿ ਮੀਟਿੰਗ ਵਿਚ ਸਰਕਾਰ ਵਲੋਂ 12 ਜਨਵਰੀ 2026 ਨੂੰ ਗੱਲਬਾਤ ਲਈ ਦਿੱਤੇ ਸੱਦਾ ਪੱਤਰ ਤੇ ਗੰਭੀਰ ਵਿਚਾਰ ਵਟਾਂਦਰਾ ਕਰਨ ਉਪਰੰਤ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਜੁਆਇੰਟ ਐਕਸ਼ਨ ਕਮੇਟੀ ਵਲੋਂ 4 ਜਨਵਰੀ 2026 ਨੂੰ ਸੰਗਰੂਰ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਘੇਰਨ ਦਾ ਐਕਸ਼ਨ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ ਜੇਕਰ ਮੀਟਿੰਗ 'ਚ ਸਰਕਾਰ ਵਲੋਂ ਗੈਂਟਾ ਰਿਪੋਰਟ ਲਾਗੂ ਨਾ ਕੀਤੀ ਗਈ ਤਾਂ ਮੀਟਿੰਗ ਦਾ ਬਾਈਕਾਟ ਕੀਤਾ ਜਾਵੇਗਾ |
ਪਿਛਲੀ ਖ਼ਬਰ ਸੰਜੀਵਨੀ ਸ਼ਰਨਮ 'ਚ ਨਵੇਂ ਸਾਲ ਦੀ ਆਮਦ 'ਤੇ 'ਰੂਦਰ ਰਾਸ' ਸਮਾਗਮ ਕਰਵਾਇਆ ਅਗਲੀ ਖ਼ਬਰ ਰੋਮੀ ਮਨਹੋਤਾ ਨੇ 35ਵੀਂ ਵਾਰ ਖ਼ੂਨਦਾਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।