23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਏ.ਬੀ. ਸ਼ੂਗਰ ਮਿੱਲ ਰੰਧਾਵਾ ਨੇ ਟਰਾਲੀਆਂ 'ਤੇ ਰਿਫਲੈਕਟਰ ਲਗਾਏ

ਅਜੀਤ ਡੈਸਕ 04-01-2026
ਦਸੂਹਾ, 3 ਜਨਵਰੀ (ਭੁੱਲਰ)- ਏ.ਬੀ. ਸ਼ੂਗਰ ਮਿੱਲ ਰੰਧਾਵਾ ਦੇ ਸੀ.ਐਮ.ਡੀ. ਡਾ. ਰਜਿੰਦਰ ਸਿੰਘ (ਰਾਜੂ) ਚੱਡਾ ਅਤੇ ਉਨ੍ਹਾਂ ਦੇ ਸਪੁੱਤਰ ਅਸੀਸ ਚੱਡਾ (ਜੁਆਇੰਟ ਐਮ.ਡੀ.) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿੱਲ ਦੇ ਪ੍ਰਧਾਨ ਰਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਮਿੱਲ ਯਾਰਡ 'ਚ ਟਰਾਲੀਆਂ 'ਤੇ ਰਿਫਲੈਕਟਰ ਲਗਾਏ ਗਏ | ਇਸ ਮੌਕੇ ਪ੍ਰਧਾਨ ਰਮਨਦੀਪ ਸਿੰਘ ਸਿੱਧੂ ਨੇ ਜਿਮੀਦਾਰ ਭਰਾਵਾਂ ਨੂੰ ਅਪੀਲ ਕੀਤੀ ਕਿ ਧੁੰਦ ਦੇ ਮੌਸਮ ਨੂੰ ਦੇਖਦੇ ਹੋਏ ਉਹ ਆਪਣੀ ਟਰਾਲੀ 'ਤੇ ਰਿਫਲੈਕਟਰ ਅਤੇ ਲਾਈਟਾਂ ਲਗਵਾਉਣ ਤਾਂ ਜੋ ਕਿਸੇ ਵੀ ਹਾਦਸੇ ਤੋਂ ਬਚਿਆ ਜਾ ਸਕੇ | ਇਸ ਮੌਕੇ ਮਿੱਲ ਦੇ ਜੀ.ਐਮ (ਗੰਨਾ) ਪੰਕਜ ਕੁਮਾਰ, ਡੀ.ਜੀ.ਐਮ ਕੁਲਦੀਪ ਸਿੰਘ, ਏ.ਜੀ.ਐਮ ਦੇਸ ਰਾਜ, ਜੀ.ਐਮ. (ਆਈ.ਟੀ.) ਪੁਸ਼ਪਿੰਦਰ ਸ਼ਰਮਾ, ਜੀ.ਐਮ. (ਫਾਇਨਾਂਨਸ) ਭੋਪਾਲ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਬਾਬੂ ਮੰਗੂ ਰਾਮ ਮੁਗੋਵਾਲੀਆ ਦੇ ਜਨਮ ਦਿਵਸ 'ਤੇ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਵਿਖੇ 2 ਰੋਜ਼ਾ ਸਮਾਗਮ ਕਰਵਾਏ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਹਾਜੀਪੁਰ ਕਿਸਾਨਾਂ ਨੂੰ ਖੇਤੀ ਸੰਬੰਧੀ ਜਾਗਰੂਕ ਕਰਨ ਵਿਚ ਨਾਕਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।