24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜੱਸੋਵਾਲ 'ਚ ਸਮਾਗਮ ਕਰਵਾਇਆ

ਅਜੀਤ ਡੈਸਕ 04-01-2026
ਸੈਲਾ ਖ਼ੁਰਦ, 3 ਜਨਵਰੀ (ਹਰਵਿੰਦਰ ਸਿੰਘ ਬੰਗਾ)-ਗੁਰਦੁਆਰਾ ਸਿੰਘ ਸਭਾ ਪਿੰਡ ਜੱਸੋਵਾਲ ਵਿਖੇ ਮਾਤਾ ਗੁਜਰੀ ਜੀ, ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਪਰਮਿੰਦਰ ਸਿੰਘ ਨੈਕੀ ਸਾਹਿਬ ਵਾਲਿਆਂ, ਭਾਈ ਗੁਰਤੇਜ ਸਿੰਘ ਖ਼ਾਲਸਾ ਨੇ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਤੇ ਗੁਰਇਤਿਹਾਸ ਰਾਹੀਂ ਨਿਹਾਲ ਕੀਤਾ | ਇਸ ਮੌਕੇ ਤਰਸੇਮ ਸਿੰਘ ਜੱਸੋਵਾਲ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ ਤੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸਬੰਧਿਤ ਪ੍ਰਸੰਗ ਸਰਵਣ ਕਰਵਾਇਆ | ਇਸ ਮੌਕੇ ਜਥੇਦਾਰ ਗੁਰਦੇਵ ਸਿੰਘ, ਜਗਜੀਤ ਸਿੰਘ, ਕਮਲਜੀਤ ਸਿੰਘ, ਸਤਨਾਮ ਸਿੰਘ, ਬਲਬੀਰ ਸਿੰਘ, ਅਜੀਤ ਸਿੰਘ, ਕੁਲਵੰਤ ਸਿੰਘ, ਗੁਰਮੀਤ ਸਿੰਘ, ਜਸਦੀਪ ਸਿੰਘ, ਕੁਲਵਿੰਦਰ ਸਿੰਘ, ਮਨਦੀਪ ਸਿੰਘ ਆਦਿ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਥਾਣਾ ਹਰਿਆਣਾ 'ਚ ਨਵੇਂ ਸਾਲ ਦੀ ਆਮਦ 'ਤੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਬਲਾਕ ਨਿੱਕੂਚੱਕ ਦੇ ਵੋਟਰਾਂ ਦਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।