ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਸਿੰਘਾਂ ਹੁਸ਼ਿਆਰਪੁਰ ਵਿਖੇ ਸੰਤ ਰਣਜੀਤ ਸਿੰਘ, ਬੀਬੀ ਸੰਦੀਪ ਕੌਰ ਦੀ ਦੇਖ-ਰੇਖ ਹੇਠ ਸਕੂਲੀ ਬੱਚਿਆਂ ਦਾ ਸੁੰਦਰ ਸੁਲੇਖ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ 300 ਦੇ ਕਰੀਬ ਬੱਚਿਆਂ ਨੇ ਭਾਗ ਲਿਆ | ਸਭ ਤੋਂ ਪਹਿਲਾਂ ਬੱਚਿਆਂ ਨੂੰ ਸੰਤ ਰਣਜੀਤ ਸਿੰਘ ਵਲੋਂ ਚੌਪਈ ਸਾਹਿਬ ਜੀ ਦੇ ਜਾਪ ਕਰਵਾਏ ਗਏ ਤੇ ਉਨ੍ਹਾਂ ਨੇ ਬੱਚਿਆਂ ਨੂੰ ਸੰਦੇਸ਼ ਦਿੱਤਾ ਕਿ ਬੱਚਿਆਂ ਨੂੰ ਅੱਗੇ ਵਧਣ ਵਾਸਤੇ ਸੋਹਣਾ ਬੋਲਣਾ ਤੇ ਸੋਹਣਾ ਲਿਖਣਾ ਆਉਣਾ ਚਾਹੀਦਾ ਹੈ | ਇਸ ਦੌਰਾਨ ਕਰਵਾਏ ਗਏ ਮੁਕਾਬਲੇ ਦੌਰਾਨ ਵੱਡੇ ਬੱਚਿਆਂ ਨੂੰ ਪਿਤਾ ਦਾ ਲੇਖ ਅਤੇ ਚੌਥੀ ਕਲਾਸ ਤੱਕ ਦੇ ਛੋਟੇ ਬੱਚਿਆਂ ਨੂੰ ਪੈਂਤੀ ੳ.ਅ.ੲ.ਸ.ਹ ਲਿਖਣ ਵਾਸਤੇ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਪਹਿਲੇ ਗਰੁੱਪ ਦੇ ਮੁਕਾਬਲੇ 'ਚ ਜੈਸਮੀਨ ਕੌਰ ਐਮ.ਡੀ. ਗਰਲਜ਼ ਸੀ.ਸੈਕੰਡਰੀ ਸਕੂਲ ਨੇ ਪਹਿਲਾ ਸਥਾਨ, ਗੁਰਨੂਰ ਕੌਰ ਸ੍ਰੀ ਗੁਰੂ ਹਰਿ ਕਿ੍ਸ਼ਨ ਪਬਲਿਕ ਸਕੂਲ ਨੇ ਦੂਸਰਾ ਸਥਾਨ ਅਤੇ ਸੇਜਲ ਰਾਣੀ ਮੈਰੀ ਗੋਲਡ ਪਬਲਿਕ ਸਕੂਲ ਨੇ ਤੀਸਰਾ ਸਥਾਨ ਹਾਸਿਲ ਕੀਤਾ ਜਦਕਿ ਦੂਸਰੇ ਗਰੁੱਪ 'ਚ ਖ਼ੁਸ਼ੀ ਠਾਕੁਰ ਸ਼ਿਸ਼ੂ ਸ਼ਿਕਸ਼ਾ ਸਕੂਲ ਨੇ ਪਹਿਲਾ ਸਥਾਨ, ਗੁਰਪ੍ਰੀਤ ਅਤੇ ਪਵਨ ਕੁਮਾਰ ਨਵੀਨ ਮਾਡਲ ਸਕੂਲ ਨੇ ਦੂਸਰਾ ਸਥਾਨ ਅਤੇ ਅਵਲੀਨ ਕੌਰ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਨੇ ਤੀਸਰਾ ਸਥਾਨ ਹਾਸਲ ਕੀਤਾ | ਪਹਿਲੇ, ਦੂਜੇ, ਤੀਜੇ ਨੰਬਰ ਤੇ ਆਉਣ ਵਾਲੇ ਬੱਚਿਆਂ ਨੂੰ ਨਗਦ ਇਨਾਮ ਦਿੱਤਾ ਗਿਆ | ਸੁੰਦਰ ਸੁਲੇਖ ਦੀ ਜੱਜਮੈਂਟ ਬੀਬੀ ਨਰਿੰਦਰ ਕੌਰ, ਬੀਬੀ ਅਮਨਦੀਪ ਕੌਰ, ਮੈਡਮ ਤਲਵਿੰਦਰ ਕੌਰ, ਮੈਡਮ ਨਿਰਮਲਜੀਤ ਕੌਰ, ਮੈਡਮ ਗੁਰਪ੍ਰੀਤ ਕੌਰ ਆਦਿ ਮੈਡਮਾਂ ਨੇ ਕੀਤੀ |