ਹਾਜੀਪੁਰ, 22 ਜਨਵਰੀ (ਜੋਗਿੰਦਰ ਸਿੰਘ)-ਪੁਲਿਸ ਨੇ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਗਏ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਮੁਖੀ ਹੁਸ਼ਿਆਰਪੁਰ ਸੰਦੀਪ ਮਾਲਿਕ ਦੇ ਦਿਸ਼ਾ ਨਿਰਦੇਸ਼ਾਂ 'ਤੇ ਡੀ.ਐੱਸ.ਪੀ. ਮੁਕੇਰੀਆਂ ਦੀਆਂ ਹਦਾਇਤਾਂ 'ਤੇ ਪੁਲਿਸ ਵਲੋਂ ਪੀ.ਓ. ਨੂੰ ਗਿ੍ਫ਼ਤਾਰ ਕਰਨ ਸੰਬੰਧੀ ਵਿੱਢੀ ਮੁਹਿੰਮ ਤਹਿਤ ਸਪੈਸ਼ਲ ਬਰਾਂਚ ਦੇ ਏ.ਐੱਸ.ਆਈ. ਰਵਿੰਦਰ ਸਿੰਘ, ਏ.ਐੱਸ.ਆਈ. ਮਹਿੰਦਰ ਸਿੰਘ ਤੇ ਏ.ਐੱਸ.ਆਈ. ਕੁਲਦੀਪ ਸਿੰਘ ਨੇ ਮਾਨਯੋਗ ਅਦਾਲਤ ਵਲੋਂ 28 ਅਕਤੂਬਰ 2025 ਨੂੰ ਭਗੌੜਾ ਕਰਾਰ ਦਿੱਤੇ ਗਏ ਗੁਰਿੰਦਰ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਸਲੇਮ ਰੋਡ ਵੇਰਕਾ ਮਿਲਕ ਪਲਾਂਟ ਜਲੰਧਰ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ 'ਤੇ ਥਾਣਾ ਹਾਜੀਪੁਰ ਵਿਚ ਮਾਮਲਾ ਦਰਜ ਸੀ | ਹਾਜੀਪੁਰ ਪੁਲਿਸ ਵਲੋਂ ਕਥਿਤ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |