ਹੁਸ਼ਿਆਰਪੁਰ, 22 ਜਨਵਰੀ (ਹਰਪ੍ਰੀਤ ਕੌਰ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ ਅਸਲੇ੍ਹ ਸਮੇਤ ਗਿ੍ਫ਼ਤਾਰ ਕੀਤਾ ਹੈ | ਸਿਟੀ ਪੁਲਿਸ ਨੇ ਧੋਬੀਘਾਟ ਦੇ ਨੇੜੇ ਪੈਦਲ ਘੁੰਮ ਰਹੇ ਦੋ ਸ਼ੱਕੀ ਨੌਜਵਾਨਾਂ ਨੂੰ ਕਾਬੂ ਕਰਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਇਕ ਦੇਸੀ ਪਿਸਤੋਲ 32 ਬੋਰ, ਇਕ ਮੈਗਜ਼ੀਨ ਤੇ ਦੋ ਜਿੰਦਾ ਰੋਂਦ ਬਰਾਮਦ ਹੋਏ | ਇਨ੍ਹਾਂ ਦੀ ਪਛਾਣ ਰਮਨ ਕੁਮਾਰ ਅਤੇ ਪ੍ਰਦੀਪ ਕੁਮਾਰ ਵਾਸੀ ਮੁਕੇਰੀਆਂ ਵਜੋਂ ਹੋਈ | ਇਨ੍ਹਾਂ ਖਿਲਾਫ਼ ਅਸਲ੍ਹਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ |