ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ)-ਇੰਡਸਟ੍ਰੀਅਲ ਫੋਕਲ ਪੁਆਇੰਟ ਪੁਰਹੀਰਾਂ 'ਚ ਪੁਲਿਸ ਨੇ ਗੈਂਗਸਟਰ ਨੈੱਟਵਰਕ ਨੂੰ ਪਨਾਹ ਦੇਣ ਦੇ ਦੋਸ਼ 'ਚ ਕਥਿਤ ਦੋਸ਼ੀ ਨਰੇਸ਼ ਕੁਮਾਰ ਉਰਫ਼ ਲਾਡੀ ਤੇ ਪੰਕਜ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਅਨੁਸਾਰ ਦੋਨੋਂ ਕਥਿਤ ਦੋਸ਼ੀ ਗੈਂਗਸਟਰਾਂ ਦੇ ਸੰਪਰਕ 'ਚ ਸਨ ਅਤੇ ਉਨ੍ਹਾਂ ਨੂੰ ਪਨਾਹ ਵੀ ਦਿੰਦੇ ਸਨ | ਇਸ ਦੇ ਨਾਲ ਹੀ ਉਹ ਲੋਕਾਂ ਨੂੰ ਡਰਾ-ਧਮਕਾ ਕੇ ਦਹਿਸ਼ਤ ਦਾ ਮਾਹੌਲ ਵੀ ਪੈਦਾ ਕਰਦੇ ਸਨ | ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਬੀ.ਐਨ.ਐਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ |