16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

31 ਨੂੰ ਵਿੱਦਿਅਕ ਅਦਾਰਿਆਂ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਅਜੀਤ ਡੈਸਕ 23-01-2026
ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ))-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਕੱਢੇ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ ਵਿਚ 31 ਜਨਵਰੀ, ਦਿਨ ਸਨਿਚਰਵਾਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦਾ ਹੁਕਮ ਜਾਰੀ ਕੀਤੇ ਹਨ | ਜਾਰੀ ਹੁਕਮਾਂ ਵਿਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾਂ ਉਕਤ ਮਿਤੀ 'ਤੇ ਹੋ ਰਹੀਆਂ ਹਨ, ਉਨ੍ਹਾਂ ਵਿਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ |
ਪਿਛਲੀ ਖ਼ਬਰ ਗੁਲਸ਼ਨ ਰਾਏ ਮੌਂਟੀ ਪਾਸੀ ਸਾਥੀਆਂ ਸਮੇਤ ਮੁੜ ਕਾਂਗਰਸ 'ਚ ਸ਼ਾਮਿਲ ਅਗਲੀ ਖ਼ਬਰ ਥਾਣਾ ਐਨ.ਆਰ.ਆਈ. ਪੁਲਿਸ ਵਲੋਂ ਦਿੱਲੀ ਹਵਾਈ ਅੱਡੇ ਤੋਂ ਲੋੜੀਂਦੀ ਔਰਤ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।