16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਗੁਲਸ਼ਨ ਰਾਏ ਮੌਂਟੀ ਪਾਸੀ ਸਾਥੀਆਂ ਸਮੇਤ ਮੁੜ ਕਾਂਗਰਸ 'ਚ ਸ਼ਾਮਿਲ

ਅਜੀਤ ਡੈਸਕ 23-01-2026
ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਲੋਕ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਰਾਏ ਮੌਂਟੀ ਪਾਸੀ ਅੱਜ ਆਪਣੇ ਸਾਥੀਆਂ ਸਮੇਤ ਮੁੜ ਕਾਂਗਰਸ ਪਾਰਟੀ 'ਚ ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ ਦੀ ਅਗਵਾਈ 'ਚ ਸ਼ਾਮਿਲ ਹੋ ਗਏ | ਇਸ ਮੌਕੇ ਆਦੀਆ ਨੇ ਮੌਂਟੀ ਪਾਸੀ ਤੇ ਸਾਥੀਆਂ ਦਾ ਪਾਰਟੀ 'ਚ ਸ਼ਾਮਿਲ ਹੋਣ 'ਤੇ ਭਰਵਾਂ ਸਵਾਗਤ ਕੀਤਾ | ਆਦੀਆ ਨੇ ਕਿਹਾ ਕਿ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅੱਜ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਭਲੀਭਾਂਤ ਜਾਣੂ ਹਨ | ਉਨ੍ਹਾਂ ਕਿਹਾ ਕਿ ਜੋ ਆਗੂ ਕੁਝ ਕਾਰਨਾਂ ਦੇ ਚੱਲਦਿਆਂ ਹੋਰਨਾਂ ਰਾਜਸੀ ਪਾਰਟੀਆਂ 'ਚ ਸ਼ਾਮਿਲ ਹੋ ਗਏ ਸਨ, ਉਹ ਹੁਣ ਮੁੜ ਕਾਂਗਰਸ ਪਾਰਟੀ 'ਚ ਪਰਤ ਰਹੇ ਹਨ | ਇਸ ਮੌਕੇ ਮੌਂਟੀ ਪਾਸੀ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਨਾਲ ਸੰਬੰਧ ਰੱਖਣ ਵਾਲੇ ਟਕਸਾਲੀ ਕਾਂਗਰਸੀ ਪਰਿਵਾਰ ਨਾਲ ਸੰਬੰਧਿਤ ਹਨ ਅਤੇ ਉਹ ਮੁੜ ਆਪਣੀ ਮਾਂ ਪਾਰਟੀ 'ਚ ਸ਼ਾਮਿਲ ਹੋਣ 'ਤੇ ਬੇਹੱਦ ਖ਼ੁਸ਼ੀ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਬਿਹਤਰੀ ਅਤੇ ਮਜ਼ਬੂਤੀ ਲਈ ਦਿਨ-ਰਾਤ ਆਪਣੇ ਸਾਥੀਆਂ ਸਮੇਤ ਮਿਹਨਤ ਕਰਨਗੇ | ਇਸ ਮੌਕੇ ਕਾਂਗਰਸੀ ਆਗੂ ਮਨਿੰਦਰ ਸਿੰਘ ਟਿੰਮੀ ਸ਼ਾਹੀ, ਪਵਿੱਤਰ ਸਿੰਘ ਪ੍ਰਧਾਨ ਯੂਥ ਕਾਂਗਰਸ ਹਲਕਾ ਸ਼ਾਮਚੁਰਾਸੀ, ਰਾਕੇਸ਼ ਬਹਿਲ ਸਾਬਕਾ ਪ੍ਰਧਾਨ ਨਗਰ ਕੌਂਸਲ, ਇਕਬਾਲ ਸਿੰਘ ਕੌਂਸਲਰ, ਜੋਗਿੰਦਰ ਸਿੰਘ, ਰਾਜਨ ਸ਼ਰਮਾ, ਰਜੇਸ਼ ਕੁਮਾਰ ਹੈਪਾ, ਪਰਮਿੰਦਰ ਸਿੰਘ ਸ਼ੇਰਪੁਰ, ਜੋਨੀ ਪਾਸੀ, ਸੰਦੀਪ ਸਿੰਘ, ਜਸਕਰਨ ਸਿੰਘ, ਸਿਧਾਂਸ਼ੂ ਮਿਸ਼ਰਾ, ਸੰਜੀਵ ਕੁਮਾਰ, ਸਰਬਜੀਤ ਸਿੰਘ, ਰਾਜੀਵ ਸੱਭਰਵਾਲ, ਰਾਜੀਵ ਕੁਮਾਰ, ਸੂਰਜ ਪਾਸੀ, ਬਲਦੇਵ ਰਾਜ ਬੇਬੀ, ਦਿਨੇਸ਼ ਕੁਮਾਰ, ਰੂਬਲ ਪਾਸੀ, ਬਿਨੇ ਪਾਸੀ, ਡਾ: ਸੰਦੀਪ ਪਾਸੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜੇਜੋਂ ਤੋਂ ਮਾਹਿਲਪੁਰ ਅਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ 'ਤੇ ਲੰਘਣ ਵਾਲੇ ਟਿੱਪਰਾਂ ਲਈ ਸਮਾਂ ਨਿਰਧਾਰਿਤ ਅਗਲੀ ਖ਼ਬਰ 31 ਨੂੰ ਵਿੱਦਿਅਕ ਅਦਾਰਿਆਂ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।