16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਦਸੂਹਾ ਪੁਲਿਸ ਵਲੋਂ ਵੱਖ-ਵੱਖ ਕੇਸਾਂ 'ਚ ਗਿ੍ਫ਼ਤਾਰੀਆਂ

ਅਜੀਤ ਡੈਸਕ 23-01-2026
ਦਸੂਹਾ, 22 ਜਨਵਰੀ (ਭੁੱਲਰ)-ਪਰਮਿੰਦਰ ਸਿੰਘ ਹੀਰ ਐਸ.ਪੀ. ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੋੜਾ ਡੀ. ਐਸ. ਪੀ. ਦਸੂਹਾ ਦੀਆ ਹਦਾਇਤਾਂ ਮੁਤਾਬਿਕ ਐਸ.ਆਈ. ਬਲਜਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਵੱਖ-ਵੱਖ ਕੇਸਾਂ ਵਿਚ ਵਿਅਕਤੀ ਗਿ੍ਫ਼ਤਾਰ ਕੀਤੇ ਹਨ | ਐਸ.ਆਈ. ਬਲਜਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਦਸੂਹਾ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਨੂੰ ਗਿ੍ਫ਼ਤਾਰ ਕੀਤਾ ਹੈ ਤੇ ਉਸ ਕੋਲੋਂ ਲਾਇਸੈਂਸੀ ਡਬਲ ਬੈਰਲ ਰਾਈਫ਼ਲ ਸਮੇਤ 1 ਜਿੰਦਾ ਰੋਂਦ ਅਤੇ 2 ਖ਼ਾਲੀ ਕਾਰਤੂਸ ਅਤੇ ਲਾਇਸੈਂਸ ਦੀ ਕਾਪੀ ਨੂੰ ਬਰਾਮਦ ਕੀਤਾ ਗਿਆ ਹੈ ਜਿਸ ਨੰੂ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਿਲ ਕਰਕੇ ਡੁੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਏ.ਐਸ.ਆਈ. ਗੁਰਬਚਨ ਸਿੰਘ ਵਲੋਂ ਰਣਜੀਤ ਸਿੰਘ ਪਾਸੋਂ ਸਿਲਵਰ ਪੇਪਰ ਇਕ ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ | ਏ.ਐਸ.ਆਈ. ਮਹਿੰਦਰ ਸਿੰਘ ਵਲੋਂ ਗੁਰਪ੍ਰੀਤ ਸਿੰਘ ਪਾਸੋਂ 53 ਨਸ਼ੇ ਦੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ | ਇਸ ਤੋਂ ਇਲਾਵਾ ਹੋਰ ਵੱਖ ਵੱਖ ਕੇਸਾਂ ਵਿਚ ਪਾਰਸ, ਗੁਰਪ੍ਰੀਤ ਸਿੰਘ, ਸੰਜੀਵ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ |
ਪਿਛਲੀ ਖ਼ਬਰ ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਜੇਜੋਂ ਤੋਂ ਮਾਹਿਲਪੁਰ ਅਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ 'ਤੇ ਲੰਘਣ ਵਾਲੇ ਟਿੱਪਰਾਂ ਲਈ ਸਮਾਂ ਨਿਰਧਾਰਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।