ਹਾਜੀਪੁਰ, 22 ਜਨਵਰੀ (ਜੋਗਿੰਦਰ ਸਿੰਘ)-ਹਾਜੀਪੁਰ ਪੁਲਿਸ ਵਲੋਂ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਐੱਸ.ਐੱਚ.ਓ. ਹਾਜੀਪੁਰ ਇੰਸਪੈਕਟਰ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਭਰਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਚੈਕਿੰਗ ਦੌਰਾਨ ਪਾਵਰ ਕਾਲੋਨੀ ਦੀ ਬੈਕ ਸਾਈਡ ਤੋਂ ਕੱਚੇ ਰਸਤੇ ਕੋਲ ਇਕ ਮੋਨੇ ਵਿਅਕਤੀ ਕੋਲੋਂ 28 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ ਜਿਸ ਦੀ ਪਹਿਚਾਣ ਰਜਨੀਸ਼ ਕੁਮਾਰ ਉਰਫ਼ ਘੁੰਗਰ ਪੁੱਤਰ ਤਰਸੇਮ ਲਾਲ ਵਾਸੀ ਅਸਫਪੁਰ ਥਾਣਾ ਹਾਜੀਪੁਰ ਵਜੋਂ ਹੋਈ ਹੈ | ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਹੈ |