15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਬੀਬੀ ਸਤਵੰਤ ਕੌਰ ਪਬਲਿਕ ਸਕੂਲ ਮੁਸਾਹਿਬਪੁਰ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 23-01-2026
ਮੁਕੇਰੀਆਂ, 22 ਜਨਵਰੀ (ਰਾਮਗੜ੍ਹੀਆ)- ਬੀਬੀ ਸਤਵੰਤ ਕੌਰ ਪਬਲਿਕ ਸਕੂਲ ਮੁਸਾਹਿਬਪੁਰ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਰੰਗ ਬਰੰਗੀਆਂ ਪਤੰਗਾਂ ਤੇ ਡੋਰ ਲੈ ਕੇ ਆਏ ਹੋ ਸਨ ਅਤੇ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ ਗਏ ਤੇ ਛੋਟੇ ਬੱਚੇ ਆਪਣੇ-ਆਪਣੇ ਟਿਫ਼ਨ ਵਿਚ ਮਿੱਠੇ ਤੇ ਪੀਲੇ ਰੰਗ ਦੇ ਪਕਵਾਨ ਲੈ ਕੇ ਆਏ ਹੋਏ ਸਨ | ਇਸ ਮੌਕੇ ਸਕੂਲ ਦੇ ਡਾਇਰੈਕਟਰ ਜਸਵਿੰਦਰ ਕੌਰ ਨੇ ਬੱਚਿਆਂ ਨੂੰ ਦੱਸਿਆ ਕਿ ਬਸੰਤ ਰੁੱਤ ਮੌਸਮ ਦੇ ਬਦਲਣ ਦੀ ਪ੍ਰਤੀਕ ਹੁੰਦਾ ਹੈ | ਉਨ੍ਹਾਂ ਬੱਚਿਆਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਪਤੰਗ ਉਡਾਉਣ ਸਮੇਂ ਚਾਈਨਾ ਡੋਰ ਦਾ ਇਸਤੇਮਾਲ ਨਹੀਂ ਕਰਨਾ ਚਾਹੀਦਾ ਕਿਉਂਕਿ ਇਸ ਨਾਲ ਵੱਡੇ-ਵੱਡੇ ਹਾਦਸੇ ਹੋ ਜਾਂਦੇ ਹਨ | ਉਨ੍ਹਾਂ ਚਾਈਨਾ ਡੋਰ ਦੇ ਨੁਕਸਾਨ ਤੇ ਚਾਨਣਾ ਪਾਇਆ | ਇਸ ਮੌਕੇ ਸਮੂਹ ਸਕੂਲ ਸਟਾਫ਼ ਅਤੇ ਬੱਚੇ ਹਾਜ਼ਰ ਸਨ |
ਪਿਛਲੀ ਖ਼ਬਰ ਧੀਆਂ ਲੜਕਿਆਂ ਦੇ ਬਰਾਬਰ ਦੇਸ਼ ਦਾ ਕਰ ਰਹੀਆਂ ਨੇ ਨਾਂਅ ਰੌਸ਼ਨ-ਡਾ. ਚੱਬੇਵਾਲ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਯਾਦਗਾਰੀ ਪ੍ਰੀਮੀਅਰ ਲੀਗ ਦਾ ਫ਼ਾਈਨਲ ਮੈਚ ਡੀਸੀ-11 ਤੇ ਐਸਐਸਪੀ-11 ਦਰਮਿਆਨ ਹੋਵੇਗਾ-ਡਾ. ਘਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।