15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਨਿਤਿਨ ਨਬੀਨ ਦੇ ਰਾਸ਼ਟਰੀ ਭਾਜਪਾ ਪ੍ਰਧਾਨ ਬਣਨ 'ਤੇ ਖੰਨਾ ਵਲੋਂ ਵਧਾਈ

ਅਜੀਤ ਡੈਸਕ 23-01-2026
ਹੁਸ਼ਿਆਰਪੁਰ, 22 ਜਨਵਰੀ (ਹਰਪ੍ਰੀਤ ਕੌਰ)-ਨਿਤਿਨ ਨਬੀਨ ਦੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਬਣਨ 'ਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਉਨ੍ਹਾਂ ਨੂੰ ਮਿਲ ਕੇ ਵਧਾਈ ਦਿੱਤੀ | ਖੰਨਾ ਨੇ ਕਿਹਾ ਕਿ ਨਿਤਿਨ ਨਬੀਨ ਦੇ ਰਾਸ਼ਟਰੀ ਪ੍ਰਧਾਨ ਬਣਨ ਨਾਲ ਪਾਰਟੀ ਹੋਰ ਮਜਬੂਤ ਹੋਵੇਗੀ ਅਤੇ ਉਨ੍ਹਾਂ ਦੇ ਯੋਗ ਮਾਰਗ ਦਰਸ਼ਨ ਵਿਚ ਪਾਰਟੀ ਦੇ ਵਿਸਥਾਰ ਨੂੰ ਨਵੀਂ ਗਤੀ ਮਿਲੇਗੀ | ਖੰਨਾ ਨੇ ਕਿਹਾ ਕਿ ਨਿਤਿਨ ਨਬੀਨ ਇਕ ਸੁਲਝੇ ਹੋਏ ਅਤੇ ਦੂਰਦਰਸ਼ੀ ਸੋਚ ਦੇ ਨੇਤਾ ਹਨ ਜਿਨ੍ਹਾਂ ਦੀ ਅਗਵਾਈ ਹੇਠ ਪਾਰਟੀ ਨੂੰ ਰਾਸ਼ਟਰੀ ਕਾਰਜਕਾਰਨੀ ਅਤੇ ਰਾਜ ਪੱਧਰੀ ਟੀਮਾਂ ਨੂੰ ਨਵਾਂ ਉਤਸ਼ਾਹ ਮਿਲੇਗਾ | ਖੰਨਾ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਕਿ ਉਹ ਪਾਰਟੀ ਦੀ ਮਜਬੂਤੀ ਅਤੇ ਵਿਸਥਾਰ ਲਈ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣਗੇ |
ਪਿਛਲੀ ਖ਼ਬਰ ਹੁਸ਼ਿਆਰਪੁਰ ਫੇਰੀ ਦੌਰਾਨ ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਜਾਣਗੀਆਂ-ਜਸਵੀਰ ਤਲਵਾੜਾ ਅਗਲੀ ਖ਼ਬਰ ਧੀਆਂ ਲੜਕਿਆਂ ਦੇ ਬਰਾਬਰ ਦੇਸ਼ ਦਾ ਕਰ ਰਹੀਆਂ ਨੇ ਨਾਂਅ ਰੌਸ਼ਨ-ਡਾ. ਚੱਬੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।