ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ 2 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮਾਡਲ ਟਾਊਨ ਪੁਲਿਸ ਨੇ ਕੁਲਬੀਰ ਸਿੰਘ ਪੁੱਤਰ ਗੁਰਮੇਲ ਸਿੰਘ ਤੋਂ 17 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ | ਇਸੇ ਤਰ੍ਹਾਂ ਥਾਣਾ ਗੜ੍ਹਦੀਵਾਲਾ ਪੁਲਿਸ ਨੇ ਪ੍ਰਵੀਨ ਕੁਮਾਰ ਪੁੱਤਰ ਮੰਗਤ ਰਾਮ ਤੋਂ 30 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ |