15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪਿੰਡ ਟੂਟੋਮਜਾਰਾ ਵਿਖੇ ਬਾਬਾ ਅੱਘੜ ਸਿੰਘ ਸ਼ਹੀਦ ਦੀ ਯਾਦ 'ਚ ਜੋੜ ਮੇਲਾ 25 ਨੂੰ

ਅਜੀਤ ਡੈਸਕ 23-01-2026
ਮਾਹਿਲਪੁਰ, 22 ਜਨਵਰੀ (ਰਜਿੰਦਰ ਸਿੰਘ)-ਗੁਰਦੁਆਰਾ ਬਾਬਾ ਅੱਘੜ ਸਿੰਘ ਸ਼ਹੀਦ ਪਿੰਡ ਟੂਟੋ ਮਜਾਰਾ ਵਿਖੇ ਬਾਬਾ ਅੱਘੜ ਸਿੰਘ ਸ਼ਹੀਦ ਦੇ ਸ਼ਹੀਦੀ ਦਿਹਾੜੇ 'ਤੇ ਸਾਲਾਨਾ ਗੁਰਮਤਿ ਸਮਾਗਮ 25 ਜਨਵਰੀ ਨੂੰ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵਲੋਂ ਸਮੂਹ ਇਲਾਕਾ ਅਤੇ ਨਗਰ ਨਿਵਾਸੀ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਬੀਤੇ ਦਿਨ ਆਰੰਭ ਕੀਤੇ ਅਖੰਡ ਪਾਠ ਮੌਕੇ ਮੁੱਖ ਸੇਵਾਦਾਰ ਬਾਬਾ ਨਾਗਰ ਸਿੰਘ ਨੇ ਦੱਸਿਆ ਕਿ 25 ਜਨਵਰੀ ਨੂੰ ਕੀਰਤਨੀ ਜਥੇ, ਕਥਾ ਵਾਚਕ ਕਵੀਸ਼ਰ ਤੇ ਸੰਤ ਮਹਾਂਪੁਰਸ਼ ਗੁਰਬਾਣੀ ਕੀਰਤਨ, ਗੁਰਬਾਣੀ ਕਥਾ ਵਿਚਾਰ ਅਤੇ ਜੋਸ਼ੀਲੀਆਂ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਮਾਤਾ ਗੁਰਦੇਵ ਕੌਰ, ਗਿਆਨੀ ਗੁਰਪ੍ਰੀਤ ਸਿੰਘ, ਸ਼ਿੰਗਾਰਾ ਸਿੰਘ, ਪੁਰਸ਼ੋਤਮ ਸਿੰਘ ਸਾਬਕਾ ਸਰਪੰਚ, ਗੁਰਪਾਲ ਸਿੰਘ,ਪਰਮਜੀਤ ਸਿੰਘ, ਹਰਮਿੰਦਰ ਸਿੰਘ, ਹਰਮਨਵੀਰ ਸਿੰਘ, ਸਰਵਣ ਸਿੰਘ, ਮਨਜੀਤ ਸਿੰਘ, ਜਗਜੀਤ ਸਿੰਘ, ਧਰਮ ਸਿੰਘ, ਬਾਬਾ ਅਮਨਵੀਰ ਸਿੰਘ, ਭਾਈ ਪ੍ਰਭਜੀਤ ਸਿੰਘ, ਮਾਤਾ ਸਤਵੰਤ ਕੌਰ, ਬੀਬੀ ਸੁਰਿੰਦਰ ਕੌਰ, ਬੀਬੀ ਪਰਮਜੀਤ ਕੌਰ, ਵਰਿੰਦਰ ਸਿੰਘ ਜੰਡੋਲੀ, ਜਗਤਾਰ ਸਿੰਘ, ਅਮਰੀਕ ਸਿੰਘ, ਹਰਨੇਕ ਸਿੰਘ ਮਾਨ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਾਡਰਨ ਗਰੁੱਪ ਆਫ਼ ਕਾਲਜਿਜ਼ ਵਿਖੇ 2 ਦਿਨਾ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਸਮਾਪਤ ਅਗਲੀ ਖ਼ਬਰ ਸੇਂਟ ਸੋਲਜ਼ਰ ਸਕੂਲ 'ਚ ਸੁਭਾਸ਼ ਚੰਦਰ ਬੋਸ ਦੀ ਯਾਦ 'ਚ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।