14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸੱਜਣ ਕੁਮਾਰ ਨੂੰ ਅਦਾਲਤ ਵਲੋਂ ਬਰੀ ਕਰਨ ਨਾਲ ਸਿੱਖ ਹਿਰਦੇ ਵਲੰੂਧਰੇ-ਧੁੱਗਾ

ਅਜੀਤ ਡੈਸਕ 23-01-2026
ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ)-1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕਥਿਤ ਦੋਸ਼ੀ ਤੇ ਕਾਂਗਰਸ ਦੇ ਸੀਨੀਅਰ ਆਗੂ ਸੱਜਣ ਕੁਮਾਰ ਨੂੰ ਦੋ ਕੇਸਾਂ 'ਚ ਅਦਾਲਤ ਵਲੋਂ ਬਰੀ ਕੀਤੇ ਜਾਣ ਤੋਂ ਬਾਅਦ ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਸਿੱਖ ਸੰਗਤਾਂ ਅਤੇ 1984 ਦੇ ਦੰਗਾ ਪੀੜਤਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ | ਉਨ੍ਹਾਂ ਕਿਹਾ ਕਿ ਦੇਸ਼ ਦਾ ਕਾਨੂੰਨ ਦੋ ਪਾਸੇ ਚੱਲ ਰਿਹਾ ਹੈ ਅਤੇ ਸਿੱਖਾਂ ਨਾਲ ਹਮੇਸ਼ਾ ਵਿਤਕਰੇ ਵਾਲਾ ਸਲੂਕ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਸਜ਼ਾਵਾਂ ਭੁਗਤ ਚੁੱਕੇ ਜੇਲ੍ਹਾਂ 'ਚ ਬੰਦ ਸਿੱਖਾਂ ਨੂੰ ਅਜੇ ਤੱਕ ਵੀ ਰਿਹਾਅ ਨਹੀਂ ਕੀਤਾ ਗਿਆ, ਪ੍ਰੰਤੂ ਦੂਸਰੇ ਪਾਸੇ ਨਸਲਕੁਸ਼ੀ ਕਰਨ ਵਾਲੇ ਲੋਕਾਂ ਨੂੰ ਅਦਾਲਤਾਂ ਵਲੋਂ ਬਰੀ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਜਾਪਦਾ ਹੈ ਕਿ ਕਾਨੂੰਨ ਘੱਟ-ਗਿਣਤੀਆਂ ਲਈ ਹੋਰ ਅਤੇ ਬਹੁ-ਗਿਣਤੀਆਂ ਲਈ ਹੋਰ ਹੈ |
ਪਿਛਲੀ ਖ਼ਬਰ 190 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਨੈਸ਼ਨਲ ਖੋ-ਖੋ ਚੈਂਪੀਅਨਸ਼ਿਪ 'ਚ ਨਾਰੂ ਨੰਗਲ ਸਕੂਲ ਦੇ ਖਿਡਾਰੀਆਂ ਵਲੋਂ ਵਧੀਆ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।