14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

190 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 23-01-2026
ਬੀਣੇਵਾਲ, 22 ਜਨਵਰੀ (ਬੈਜ ਚੌਧਰੀ)-ਏ.ਐਸ.ਆਈ. ਉਂਕਾਰ ਸਿੰਘ ਇੰਚਾਰਜ ਪੁਲਿਸ ਚੌਕੀ ਬੀਣੇਵਾਲ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੇਨ ਗੇਟ ਮਿੰਨੀ ਸਿਵਲ ਹਸਪਤਾਲ ਬੀਣੇਵਾਲ ਨਜ਼ਦੀਕ ਇਕ ਨੌਜਵਾਨ ਅਮਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਬਗਵਾਈਾ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 190 ਗ੍ਰਾਮ ਨਸ਼ੀਲਾ ਚਿੱਟਾ ਪਦਾਰਥ ਬਰਾਮਦ ਕੀਤਾ | ਪੁਲਿਸ ਨੇ ਨੌਜਵਾਨ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੀ ਧਾਰਾ 22-61-85 ਤਹਿਤ ਮਾਮਲਾ ਦਰਜ ਕਰ ਲਿਆ | ਇਸ ਦੇ ਦੱਸਣ 'ਤੇ ਮਨੀਸ਼ ਉਰਫ਼ ਜੱਸਾ ਪ੍ਰਧਾਨ ਪੁੱਤਰ ਧੰਨਜੀਤ ਸਿੰਘ ਵਾਸੀ ਮੋਨਾ ਕਲਾਂ ਨੂੰ ਵੀ ਨਾਮਜ਼ਦ ਕੀਤਾ ਗਿਆ, ਜਿਸ ਨੂੰ ਵੀ ਉਕਤ ਮੁਕੱਦਮੇ 'ਚ ਹਸਬ ਜ਼ਾਬਤਾ ਗਿ੍ਫ਼ਤਾਰ ਕੀਤਾ ਗਿਆ | ਉਕਤ ਦੋਵਾਂ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ 4 ਭਗੌੜੇ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਸੱਜਣ ਕੁਮਾਰ ਨੂੰ ਅਦਾਲਤ ਵਲੋਂ ਬਰੀ ਕਰਨ ਨਾਲ ਸਿੱਖ ਹਿਰਦੇ ਵਲੰੂਧਰੇ-ਧੁੱਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।