14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

4 ਭਗੌੜੇ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 23-01-2026
ਟਾਂਡਾ ਉੜਮੁੜ, 22 ਜਨਵਰੀ (ਭਗਵਾਨ ਸਿੰਘ ਸੈਣੀ)-ਆਪ੍ਰੇਸ਼ਨ 'ਪ੍ਰਹਾਰ' ਤਹਿਤ ਐੱਸ.ਪੀ. ਪਰਮਿੰਦਰ ਸਿੰਘ ਅਤੇ ਡੀ.ਐੱਸ.ਪੀ. ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿਚ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸ ਸੰਬੰਧੀ ਐੱਸ.ਐੱਚ.ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਟਾਂਡਾ ਪੁਲਿਸ ਪਾਰਟੀ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦੋਂ 4 ਭਗੌੜੇ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪਿ੍ੰਸ ਪੁੱਤਰ ਸੁਰਜੀਤ ਸਿੰਘ ਵਾਸੀ ਖੱਖ ਥਾਣਾ ਟਾਂਡਾ, ਅਵਤਾਰ ਸਿੰਘ ਉਰਫ਼ ਘੋਦਾ ਪੁੱਤਰ ਪਰਮਜੀਤ ਸਿੰਘ ਵਾਸੀ ਖੱਖ, ਯੁਵਰਾਜ ਸਿੰਘ ਉਰਫ਼ ਲਾਲਾ ਪੁੱਤਰ ਸਤਨਾਮ ਸਿੰਘ ਵਾਸੀ ਖੱਖ, ਆਕਾਸ਼ਦੀਪ ਸਿੰਘ ਪੁੱਤਰ ਸਤਨਾਮ ਸਿੰਘ ਖ਼ਿਲਾਫ਼ ਥਾਣਾ ਟਾਂਡਾ ਵਿਖੇ ਮਿਤੀ 4 ਮਾਰਚ 2023 ਨੂੰ ਵੱਖ-ਵੱਖ ਧਰਾਵਾਂ ਅਧੀਨ ਮਾਮਲਾ ਦਰਜ ਹੈ, ਨੂੰ ਟਾਂਡਾ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਮਿਤੀ 3-9-2021 ਨੂੰ ਅਵਤਾਰ ਸਿੰਘ ਪੁੱਤਰ ਪਰਮਜੀਤ ਸਿੰਘ ਨੂੰ ਇਕ ਹੋਰ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਗਿਆ ਹੈ | ਟਾਂਡਾ ਪੁਲਿਸ ਵਲੋਂ ਅਗਲੇਰੀ ਕਾਰਵਾਈ ਕਰਕੇ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਜੁਡੀਸ਼ੀਅਲ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਪ੍ਰਵਾਸੀ ਭਾਰਤੀ ਜਗਵਿੰਦਰ ਸਿੰਘ ਗਿੱਲ ਕੈਨੇਡਾ ਦਾ ਸਨਮਾਨ ਅਗਲੀ ਖ਼ਬਰ 190 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।