14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪ੍ਰਵਾਸੀ ਭਾਰਤੀ ਜਗਵਿੰਦਰ ਸਿੰਘ ਗਿੱਲ ਕੈਨੇਡਾ ਦਾ ਸਨਮਾਨ

ਅਜੀਤ ਡੈਸਕ 23-01-2026
ਦਸੂਹਾ, 22 ਜਨਵਰੀ (ਭੁੱਲਰ)-ਪ੍ਰਵਾਸੀ ਭਾਰਤੀ ਜਗਵਿੰਦਰ ਗਿੱਲ ਕੈਨੇਡਾ ਦਾ ਪਿੰਡ ਝਿੰਗੜ ਖ਼ੁਰਦ ਵਿਖੇ ਇੰਜੀਨੀਅਰ ਹਰਿੰਦਰਪਾਲ ਸਿੰਘ ਗਿੱਲ ਝਿੰਗੜ, ਕੈਪਟਨ ਜਰਨੈਲ ਸਿੰਘ ਸੰਧੂ ਪ੍ਰਧਾਨ ਪ੍ਰਬੰਧਕ ਕਮੇਟੀ ਪਾਤਿਸ਼ਾਹੀ ਪੰਜਵੀਂ ਦਾਦੀ ਸਤਿਆਉਤੀ ਤੇ ਹੋਰਨਾਂ ਪਿੰਡ ਵਾਸੀਆਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਵਿਦੇਸ਼ ਦੀ ਧਰਤੀ 'ਤੇ ਰਹਿ ਕੇ ਆਪਣੀ ਜਨਮ ਭੂਮੀ ਨਾਲ ਕੀਤੇ ਜਾ ਰਹੇ ਮੋਹ ਦੀ ਸ਼ਲਾਘਾ ਕੀਤੀ | ਉਨ੍ਹਾਂ ਦੱਸਿਆ ਕਿ ਜਗਵਿੰਦਰ ਸਿੰਘ ਕੈਨੇਡਾ ਵਲੋਂ ਜਿੱਥੇ ਪਿੰਡ ਦੇ ਵਿਕਾਸ ਵਿਚ ਵੱਡੀ ਪੱਧਰ 'ਤੇ ਵਿੱਤੀ ਯੋਗਦਾਨ ਪਾਇਆ ਜਾ ਰਿਹਾ ਹੈ ਉੱਥੇ ਹੀ ਇਲਾਕੇ ਦੀਆਂ ਲੋੜਵੰਦ ਬੱਚੀਆਂ ਦੇ ਅਨੰਦ ਕਾਰਜ, ਲੋੜਵੰਦ ਮਰੀਜ਼ਾਂ ਲਈ ਸਹਾਇਤਾ ਦਿੱਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਬੇਸ਼ੱਕ ਅੱਜ ਦੇਸ਼ਾਂ-ਵਿਦੇਸ਼ਾਂ ਵਿਚ ਵੱਡੀ ਪੱਧਰ 'ਤੇ ਪੰਜਾਬੀ ਹਨ ਪ੍ਰੰਤੂ ਉਨ੍ਹਾਂ ਦਾ ਆਪਣੀ ਮਿੱਟੀ ਪ੍ਰਤੀ ਪਿਆਰ ਅਤੇ ਦੇ ਬਿਹਤਰੀ ਦੀ ਚਾਹਤ ਅਜੇ ਤੱਕ ਵੀ ਬਰਕਰਾਰ ਹੈ | ਇਸ ਮੌਕੇ ਪ੍ਰਵਾਸੀ ਭਾਰਤੀ ਜਗਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਉਹ ਪਿੰਡ ਦੀ ਬਿਹਤਰੀ ਵਾਸਤੇ ਇਸੇ ਤਰ੍ਹਾਂ ਹੀ ਯਤਨਸ਼ੀਲ ਰਹਿਣਗੇ | ਇਸ ਮੌਕੇ ਥਾਣੇਦਾਰ ਕੁਲਵੰਤ ਸਿੰਘ, ਪ੍ਰਧਾਨ ਮਲਕੀਅਤ ਸਿੰਘ, ਕੈਪਟਨ ਸਤਨਾਮ ਸਿੰਘ, ਪੰਚ ਸਰਬਜੀਤ ਸਿੰਘ, ਹਰਵਿੰਦਰ ਸਿੰਘ, ਦਲਜੀਤ ਸਿੰਘ, ਸਤਪਾਲ ਸਿੰਘ, ਜਸਵਿੰਦਰ ਸਿੰਘ, ਚਰਨਜੀਤ ਸਿੰਘ, ਦਿਲਬਾਗ ਸਿੰਘ, ਜਰਨੈਲ ਸਿੰਘ, ਗੱਗੂ ਗਿੱਲ, ਪ੍ਰਧਾਨ ਅਮਰਜੀਤ ਸਿੰਘ ਕੈਲੇ, ਰਾਜ ਕੁਮਾਰ ਅਤੇ ਗੁਰਦੀਪ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਰਾਸ਼ਟਰੀ ਯੁਵਾ ਦਿਵਸ ਮੌਕੇ ਇਕ ਦਿਵਸੀ ਸੰਗੋਸ਼ਟੀ ਕਰਵਾਈ ਅਗਲੀ ਖ਼ਬਰ 4 ਭਗੌੜੇ ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।