14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਭਗਵਾਨ ਸ੍ਰੀ ਰਾਮ ਦੀ ਪ੍ਰਾਣ ਪ੍ਰਤਿਸ਼ਠਾ ਦੇ 3 ਸਾਲ ਪੂਰੇ ਹੋਣ 'ਤੇ ਸਮਾਗਮ ਕਰਵਾਇਆ

ਅਜੀਤ ਡੈਸਕ 23-01-2026
ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ)-ਭਾਰਤੀ ਜਨਤਾ ਯੁਵਾ ਮੋਰਚਾ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਕਸ਼ਮੀਰੀ ਬਾਜ਼ਾਰ ਵੈੱਲਫੇਅਰ ਸੁਸਾਇਟੀ ਵਲੋਂ ਅਯੁੱਧਿਆ 'ਚ ਭਗਵਾਨ ਸ੍ਰੀ ਰਾਮ ਜੀ ਦੀ ਪ੍ਰਾਣ-ਪ੍ਰਤਿਸ਼ਠਾ ਦੇ ਤਿੰਨ ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿਚ ਸਥਾਨਕ ਘੰਟਾ ਘਰ ਚੌਂਕ 'ਚ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਲਿਵਾਸਾ ਹਸਪਤਾਲ ਅਤੇ ਭਾਈ ਘਨੱ੍ਹਈਆ ਜੀ ਬਲੱਡ ਬੈਂਕ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ, ਖ਼ੂਨਦਾਨ ਕੈਂਪ ਵੀ ਲਗਾਇਆ ਗਿਆ | ਮੁਫ਼ਤ ਮੈਡੀਕਲ ਕੈਂਪ 'ਚ ਮਾਹਿਰ ਡਾਕਟਰਾਂ ਵਲੋਂ ਲੋੜਵੰਦ ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਦਕਿ ਅਨੇਕਾਂ ਨੌਜਵਾਨਾ ਨੇ ਖ਼ੂਨਦਾਨ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਦੇ ਆਦਰਸ਼ ਸੇਵਾ, ਤਿਆਗ ਅਤੇ ਸਮਰਪਣ ਦੀ ਪ੍ਰੇਰਨਾ ਦਿੰਦੇ ਹਨ ਅਤੇ ਇਸ ਤਰ੍ਹਾਂ ਦੇ ਸਮਾਜਿਕ ਉਪਰਾਲੇ ਸਮਾਜ ਨੂੰ ਜੋੜਨ ਦਾ ਕੰਮ ਕਰਦੇ ਹਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਿਵਮ ਓਹਰੀ ਨੇ ਆਏ ਹੋਏ ਮਹਿਮਾਨਾਂ, ਸਹਿਯੋਗੀ ਸੰਸਥਾਵਾਂ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਸਿੰਘਾਂ 'ਚ ਦਸਤਾਰ ਤੇ ਦੁਮਾਲਾ ਸਜਾਉਣ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਰਾਸ਼ਟਰੀ ਯੁਵਾ ਦਿਵਸ ਮੌਕੇ ਇਕ ਦਿਵਸੀ ਸੰਗੋਸ਼ਟੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।