14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਗੁਰਦੁਆਰਾ ਸ਼ਹੀਦ ਸਿੰਘਾਂ 'ਚ ਦਸਤਾਰ ਤੇ ਦੁਮਾਲਾ ਸਜਾਉਣ ਮੁਕਾਬਲਾ ਕਰਵਾਇਆ

ਅਜੀਤ ਡੈਸਕ 23-01-2026
ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਦਾਸ਼ ਦਿਹਾੜੇ ਨੂੰ ਸਮਰਪਿਤ 26 ਜਨਵਰੀ ਨੂੰ ਗੁਰਦੁਆਰਾ ਸ਼ਹੀਦ ਸਿੰਘਾਂ ਹੁਸ਼ਿਆਪੁਰ ਵਿਖੇ ਸਮਾਗਮ ਕਰਵਾਇਆ ਰਿਹਾ | ਇਸ ਸੰਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸੰਤ ਰਣਜੀਤ ਸਿੰਘ ਦੀ ਦੇਖ-ਰੇਖ ਹੇਠ ਦਸਤਾਰ ਤੇ ਦੁਮਾਲਾ ਸਜਾਉਣ ਮੁਕਾਬਲਾ ਕਰਵਾਇਆ ਗਿਆ, ਜਿਸ 'ਚ 70 ਤੋਂ ਵੱਧ ਬੱਚਿਆਂ ਨੇ ਹਿੱਸਾ ਲਿਆ | ਇਹ ਮੁਕਾਬਲਾ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਦੇ ਸਹਿਯੋਗ ਸਦਕਾ ਕਰਵਾਇਆ ਗਿਆ | ਇਸ ਮੌਕੇ ਪਹਿਲੇ ਗਰੁੱਪ (13 ਤੋਂ 18 ਸਾਲ ਤੱਕ) ਦੇ ਲੜਕਿਆਂ 'ਚ ਜੋਬਨਪ੍ਰੀਤ ਸਿੰਘ ਨੇ ਪਹਿਲਾ, ਸ਼ੁਭਜੋਤ ਸਿੰਘ ਨੇ ਦੂਸਰਾ ਅਤੇ ਮਨਜੋਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਦੂਜੇ ਗਰੁੱਪ (8 ਤੋਂ 12 ਸਾਲ) ਦੇ ਲੜਕਿਆਂ 'ਚ ਜੁਝਾਰ ਸਿੰਘ ਨੇ ਪਹਿਲਾ, ਹਰਕਿਰਤ ਸਿੰਘ ਨੇ ਦੂਜਾ ਤੇ ਮਨਪ੍ਰੀਤ ਸਿੰਘ ਤੀਜਾ ਸਥਾਨ ਹਾਸਲ ਕੀਤਾ | ਲੜਕੀਆਂ ਦੇ ਗਰੁੱਪ 'ਚ ਗੁਰਲੀਨ ਕੌਰ ਨੇ ਪਹਿਲਾ, ਕਰਨਪ੍ਰਤਾਪ ਕੌਰ ਨੇ ਦੂਜਾ ਅਤੇ ਅਵੰਤਿਕਾ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਨੈਤਿਕ ਨੂੰ 2 ਮਿੰਟ 'ਚ ਦਸਤਾਰ ਸਜਾਉਣ ਲਈ ਅਤੇ ਗਗਨਦੀਪ ਸਿੰਘ ਨੂੰ ਸੁੰਦਰ ਦੁਮਾਲਾ ਸਜਾਉਣ ਲਈ ਸਪੈਸ਼ਲ ਇਨਾਮ ਦਿੱਤੇ ਗਿਆ | ਇਸ ਮੌਕੇ ਸਿੱਖ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ ਪਰਮਾਰ ਜਨਰਲ ਸਕੱਤਰ, ਅਵਤਾਰ ਸਿੰਘ ਜੌਹਲ, ਸੰਤੋਖ ਸਿੰਘ ਅÏਜਲਾ, ਜਸਵੀਰ ਸਿੰਘ, ਜਸਪਾਲ ਸਿੰਘ, ਭੁਪਿੰਦਰ ਸਿੰਘ, ਬਲਵੀਰ ਸਿੰਘ ਧਾਮੀ, ਨਿਰਜੰਨ ਸਿੰਘ, ਉਂਕਾਰ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ, ਪ੍ਰਦੀਪ ਸਿੰਘ ਬੱਸਣ, ਗੁਰਪ੍ਰੀਤ ਸਿੰਘ ਸੇਠੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਜਪਾ ਜ਼ਿਲ੍ਹਾ ਮੋਰਚਾ ਨੇ ਸ਼ਹਿਰ ਦੀਆਂ ਸਮੱਸਿਆਵਾਂ ਸੰਬੰਧੀ ਐਸ.ਡੀ.ਐਮ. ਟਾਂਡਾ ਨੂੰ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਭਗਵਾਨ ਸ੍ਰੀ ਰਾਮ ਦੀ ਪ੍ਰਾਣ ਪ੍ਰਤਿਸ਼ਠਾ ਦੇ 3 ਸਾਲ ਪੂਰੇ ਹੋਣ 'ਤੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।