14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਭਾਜਪਾ ਜ਼ਿਲ੍ਹਾ ਮੋਰਚਾ ਨੇ ਸ਼ਹਿਰ ਦੀਆਂ ਸਮੱਸਿਆਵਾਂ ਸੰਬੰਧੀ ਐਸ.ਡੀ.ਐਮ. ਟਾਂਡਾ ਨੂੰ ਮੰਗ ਪੱਤਰ ਦਿੱਤਾ

ਅਜੀਤ ਡੈਸਕ 23-01-2026
ਟਾਂਡਾ ਉੜਮੁੜ, 22 ਜਨਵਰੀ (ਕੁਲਬੀਰ ਸਿੰਘ ਗੁਰਾਇਆ)-ਜ਼ਿਲ੍ਹਾ ਭਾਜਪਾ ਯੁਵਾ ਮੋਰਚਾ ਵਲੋਂ ਟਾਂਡਾ ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਚਾਈਨਾ ਡੋਰ ਦੀ ਹੋ ਰਹੀ ਵਿੱਕਰੀ ਨੂੰ ਰੋਕਣ ਲਈ ਇਕ ਮੰਗ ਪੱਤਰ ਐਸ.ਡੀ.ਐਮ ਟਾਂਡਾ ਲਵਪ੍ਰੀਤ ਸਿੰਘ ਨੂੰ ਦਿੱਤਾ | ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਵੀਨੂੰ ਪੰਡਿਤ ਦੀ ਅਗਵਾਈ ਹੇਠ ਇਹ ਮੰਗ ਪੱਤਰ ਸੌਂਪਣ ਸਮੇਂ ਯੁਵਾ ਮੋਰਚਾ ਦੇ ਮੈਂਬਰਾਂ ਨੇ ਮੰਗ ਕੀਤੀ ਕਿ ਟਾਂਡਾ ਸ਼ਹਿਰ ਵਿਚ ਖ਼ਾਸ ਕਰ ਰਾਤ ਸਮੇਂ ਪੁਲਿਸ ਦੀ ਗਸ਼ਤ ਲਗਾਤਾਰ ਵਧਾਈ ਜਾਵੇ ਕਿਉਂਕਿ ਮੌਜੂਦਾ ਹਾਲਾਤਾਂ ਦੇ ਦੌਰਾਨ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝ ਰਿਹਾ ਤੇ ਸ਼ਰੇਆਮ ਹੋ ਰਹੀਆਂ ਕੁਤਲੋਗਾਰਤ ਦੀਆਂ ਘਟਨਾਵਾਂ ਨੂੰ ਲੈ ਕੇ ਸ਼ਹਿਰ ਇਲਾਕਾ ਵਾਸੀ ਚਿੰਤਤ ਹਨ | ਇਸ ਮੌਕੇ ਮੋਰਚਾ ਦੇ ਮੈਂਬਰਾਂ ਨੇ ਮੰਗ ਕੀਤੀ ਕਿ ਮੌਜੂਦਾ ਬਸੰਤ ਦੇ ਤਿਉਹਾਰ ਨੂੰ ਦੇਖਦਿਆਂ ਸ਼ਹਿਰ 'ਚ ਪਤੰਗਬਾਜ਼ੀ ਲਈ ਕੀਤੀ ਜਾ ਰਹੀ ਚਾਈਨਾ ਡੋਰ ਦੀ ਵਰਤੋਂ ਦੀ ਵਿੱਕਰੀ ਸਖ਼ਤੀ ਨਾਲ ਬੰਦ ਕਰਵਾਈ ਜਾਵੇ ਅਤੇ ਚਾਈਨਾ ਡੋਰ ਵੇਚਣ ਵਾਲਿਆਂ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ | ਇਸ ਮੌਕੇ ਡਿੰਪੀ ਸੈਣੀ, ਬੰਟੀ ਸਹੋਤਾ, ਅਸ਼ੋਕ ਕੁਮਾਰ, ਦੀਪਕ ਕੁਮਾਰ, ਯਸ਼ ਕੁਮਾਰ, ਮੁਨੀਸ਼ ਸਚਦੇਵਾ, ਭਿੰਦਾ ਭਲਵਾਨ, ਰੋਹਿਤ ਕੁਮਾਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਮੁਕੇਰੀਆਂ ਵਿਖੇ ਨਵਜੰਮੀਆਂ ਧੀਆਂ ਦੀ ਲੋਹੜੀ ਮਨਾਈ ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਸਿੰਘਾਂ 'ਚ ਦਸਤਾਰ ਤੇ ਦੁਮਾਲਾ ਸਜਾਉਣ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।