ਹੁਸ਼ਿਆਰਪੁਰ, 22 ਜਨਵਰੀ (ਨਰਿੰਦਰ ਸਿੰਘ ਬੱਡਲਾ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਯੰਗ ਖ਼ਾਲਸਾ ਗਰੁੱਪ ਵਲੋਂ 29 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਸੰਸਥਾ ਦੇ ਪ੍ਰਧਾਨ ਜਗਜੀਤ ਸਿੰਘ ਬੱਤਰਾ ਨੇ ਦੱਸਿਆ ਕਿ ਸੰਸਥਾ ਵਲੋਂ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਮੁਫ਼ਤ ਮੈਡੀਕਲ ਕੈਂਪ ਤੇ ਦਵਾਈਆਂ, ਖ਼ੂਨਦਾਨ ਕੈਂਪ, ਬੱਚਿਆਂ ਦੀ ਫ਼ੀਸ ਤੇ ਕਾਪੀਆਂ ਦੀ ਸੇਵਾ, ਧੀਆਂ ਦੇ ਆਨੰਦ ਕਾਰਜ ਲਈ ਸੇਵਾ, ਮਹੀਨਾਵਾਰ ਰਾਸ਼ਨ ਆਦਿ ਸਮਾਜ ਸੇਵਾ ਦੇ ਕਾਰਜ ਜਾਰੀ ਹੈ, ਜੋ ਆਉਣ ਵਾਲੇ ਸਮੇਂ 'ਚ ਵੀ ਜਾਰੀ ਰਹਿਣਗੇ | ਇਸ ਮੌਕੇ ਡਾ. ਹਰਜਿੰਦਰ ਸਿੰਘ ਓਬਰਾਏ, ਦਲਜੀਤ ਸਿੰਘ ਮਾਨ, ਬਲਜਿੰਦਰ ਸਿੰਘ, ਅਨਮੋਲ ਸਿੰਘ, ਪ੍ਰਭਜੋਤ ਸਿੰਘ, ਅਵਤਾਰ ਸਿੰਘ, ਨਾਰੰਗ ਸਿੰਘ, ਡਾ.ਆਸ਼ੂ ਗੋਇਲ, ਰਮਨਪ੍ਰੀਤ, ਰਾਜਵਿੰਦਰ ਕੌਰ, ਬੀਬੀ ਨਰਿੰਦਰ ਕੌਰ, ਮਨੂਰੀਤ ਆਦਿ ਹਾਜ਼ਰ ਸਨ |