13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਡੀ.ਸੀ. ਵਲੋਂ ਦਿਨ ਵੇਲੇ ਟਿੱਪਰ/ਟਰੱਕਾਂ ਦੀ ਆਵਾਜਾਈ 'ਤੇ ਰੋਕ ਲਗਾਉਣ ਦਾ ਫ਼ੈਸਲਾ ਸ਼ਲਾਘਾਯੋਗ-ਅਵਿਨਾਸ਼ ਸ਼ਰਮਾ

ਅਜੀਤ ਡੈਸਕ 23-01-2026
ਗੜ੍ਹਸ਼ੰਕਰ, 22 ਜਨਵਰੀ (ਧਾਲੀਵਾਲ)-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਵਲੋਂ ਜਾਰੀ ਹੁਕਮਾਂ ਵਿਚ ਮਾਹਿਲਪੁਰ ਤੋਂ ਜੇਜੋਂ ਰੋਡ ਅਤੇ ਗੜ੍ਹਸ਼ੰਕਰ ਤੋਂ ਨੰਗਲ ਰੋਡ 'ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਨੂੰ ਕੇਵਲ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਆਵਾਜਾਈ ਦੀ ਆਗਿਆ ਦੇਣ ਅਤੇ ਇਸ ਸਮੇਂ ਤੋਂ ਇਲਾਵਾ ਇਨ੍ਹਾਂ ਸੜਕਾਂ 'ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਦੀ ਆਵਾਜਾਈ 'ਤੇ 20 ਮਾਰਚ 2026 ਤੱਕ ਰੋਕ ਲਗਾਏ ਜਾਣ ਦੇ ਫ਼ੈਸਲੇ ਦੀ ਭਾਜਪਾ ਆਗੂ ਅਵਿਨਾਸ਼ ਸ਼ਰਮਾ ਵਲੋਂ ਸ਼ਲਾਘਾ ਕੀਤੀ ਗਈ ਹੈ | ਅਵਿਨਾਸ਼ ਸ਼ਰਮਾ ਨੇ ਕਿਹਾ ਕਿ ਗੜ੍ਹਸ਼ੰਕਰ ਸ਼ਹਿਰ ਇਸ ਸਮੇਂ ਟ੍ਰੈਫਿਕ ਦੀ ਭਾਰੀ ਸਮੱਸਿਆ ਨਾਲ ਜੂਝ ਰਿਹਾ ਹੈ | ਉਨ੍ਹਾਂ ਕਿਹਾ ਕਿ ਦਿਨ ਵੇਲੇ ਆਮ ਆਵਾਜਾਈ ਦੇ ਨਾਲ ਨਾਲ ਟਿੱਪਰ/ਟਰੱਕਾਂ ਦੇ ਕਾਰਨ ਟ੍ਰੈਫਿਕ ਪ੍ਰਭਾਵਿਤ ਹੁੰਦੀ ਆ ਰਹੀ ਹੈ ਤੇ ਸ਼ਹਿਰ ਵਿਚ ਨਿੱਤ ਦਿਨ ਜਾਮ ਲੱਗਿਆ ਵੇਖਣ ਨੂੰ ਮਿਲ ਰਿਹਾ ਹੈ | ਅਵਿਨਾਸ਼ ਸ਼ਰਮਾ ਨੇ ਕਿਹਾ ਕਿ ਉਕਤ ਹੁਕਮ ਲਾਗੂ ਹੋਣ ਨਾਲ ਟ੍ਰੈਫਿਕ ਸਮੱਸਿਆ ਤੋਂ ਕੁੱਝ ਤਾਂ ਨਿਜਾਤ ਮਿਲੇਗੀ | ਉਨ੍ਹਾਂ ਮੰਗ ਕੀਤੀ ਕਿ ਸਥਾਨਕ ਪ੍ਰਸ਼ਾਸਨ ਇਨ੍ਹਾਂ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰੇ |
ਪਿਛਲੀ ਖ਼ਬਰ ਦਰਸ਼ਨ ਅਕਾਦਮੀ ਸਕੂਲ ਦਸੂਹਾ ਵਿਖੇ ਗਣਿਤ ਦੇ ਅਧਿਆਪਕਾਂ ਦੀ 2 ਦਿਨ ਦੀ ਵਰਕਸ਼ਾਪ ਅਗਲੀ ਖ਼ਬਰ ਸੀ.ਪੀ.ਐਫ. ਕਰਮਚਾਰੀ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ 26 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।