13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਘਰ-ਘਰ ਪਹੁੰਚ ਕਰ ਕੇ ਬਣਾਏ ਜਾਣਗੇ - ਡਾ.ਰਾਜ ਕੁਮਾਰ

ਅਜੀਤ ਡੈਸਕ 23-01-2026
ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਦੇ ਮੁਫ਼ਤ ਇਲਾਜ ਦੇ ਕਾਰਡ ਬਣਾਉਣ ਦੀ ਪ੍ਰਕਿਰਿਆ ਦਾ ਅਮਲ ਸ਼ੁਰੂ ਕਰ ਦਿੱਤਾ ਗਿਆ ਹੈ | ਹਲਕਾ ਵਾਸੀਆਂ ਨਾਲ ਕੀਤੀ ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਹੋਏ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਇਹ ਸਿਹਤ ਕਾਰਡ 'ਆਪ' ਦੇ ਯੂਥ ਵਿੰਗ ਦੇ ਆਗੂਆਂ ਵਲੋਂ ਹਰ ਹਲਕੇ ਦੇ ਪਿੰਡ-ਪਿੰਡ ਪਹੁੰਚ ਕਰਕੇ ਖ਼ੁਦ ਬਣਾਏ ਜਾਣਗੇ | ਡਾ. ਚੱਬੇਵਾਲ ਨੇ ਦੱਸਿਆ ਕਿ ਹਰ ਇਕ ਵਿਧਾਨ ਸਭਾ ਹਲਕੇ ਨਾਲ ਸਬੰਧਿਤ ਯੂਥ ਵਿੰਗ ਦੇ ਆਗੂ ਆਪਣੇ-ਆਪਣੇ ਹਲਕੇ ਵਿਚ ਪੈਂਦੇ ਪਿੰਡਾਂ ਵਿਚ ਪਹੁੰਚ ਕਰਨਗੇ ਤੇ ਪਰਿਵਾਰਾਂ ਤੋਂ ਜ਼ਰੂਰੀ ਦਸਤਾਵੇਜ਼ ਪ੍ਰਾਪਤ ਕਰਕੇ ਉਨ੍ਹਾਂ ਨੂੰ ਸਲਿੱਪ ਦੇਣਗੇ, ਜਿਸ ਪਿੱਛੋਂ ਲਾਭਪਾਤਰੀ ਪਰਿਵਾਰ ਆਪਣੇ ਨਜ਼ਦੀਕ ਪੈਂਦੇ ਕਿਸੇ ਵੀ ਛੋਟੇ-ਵੱਡੇ ਸਰਕਾਰੀ ਹਸਪਤਾਲ ਵਿਚ ਪਹੁੰਚ ਕੇ ਇਸ ਸਲਿੱਪ ਨੂੰ ਜਮ੍ਹਾਂ ਕਰਵਾਉਣਗੇ ਜਿਸ ਉਪਰੰਤ ਹਸਪਤਾਲ ਵਿਚੋਂ ਸੰਬੰਧਿਤ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਸਿਹਤ ਕਾਰਡ ਮੁਹੱਈਆ ਕਰਵਾ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਗਾਤਾਰ ਲੋਕ ਪੱਖੀ ਸਕੀਮਾਂ ਚਲਾ ਕੇ ਆਮ ਲੋਕਾਂ ਤੱਕ ਸਹੂਲਤਾਂ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ | ਡਾ. ਚੱਬੇਵਾਲ ਨੇ ਕਿਹਾ ਕਿ ਸਿਹਤ ਬੀਮਾ ਯੋਜਨਾ ਦੇ ਸ਼ੁਰੂ ਹੋਣ ਨਾਲ ਸੂਬੇ ਵਿਚ ਲੱਖਾਂ ਲੋਕਾਂ ਨੂੰ ਲਾਭ ਮਿਲੇਗਾ |
ਪਿਛਲੀ ਖ਼ਬਰ ਖੇਡ ਪ੍ਰਮੋਟਰ ਗੁਰਮੀਤ ਸਿੰਘ ਫੁਗਲਾਣਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਸੰਦੀਪ ਕੁਮਾਰ ਟਿੰਮਾ ਵਿਰਸਾ ਸੇਵਾ ਸੰਗਠਨ ਦਾ ਕੁਆਰਡੀਨੇਟਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।