ਹੁਸ਼ਿਆਰਪੁਰ, 22 ਜਨਵਰੀ (ਨਰਿੰਦਰ ਸਿੰਘ ਬੱਡਲਾ)-ਉੱਘੇ ਖੇਡ ਪ੍ਰਮੋਟਰ, ਪ੍ਰਧਾਨ ਮੰਡੀਕਰਨ ਸਭਾ ਹੁਸ਼ਿਆਰਪੁਰ, ਪ੍ਰਧਾਨ ਸ਼ੇਰ-ਏ-ਪੰਜਾਬ ਸਪੋਰਟਸ ਕਲੱਬ ਫੁਗਲਾਣਾ ਤੇ ਸਮਾਜ ਸੇਵੀ ਗੁਰਮੀਤ ਸਿੰਘ ਫੁਗਲਾਣਾ, ਜਿਨ੍ਹਾਂ ਦਾ ਸੰਖੇਪ ਬਿਮਾਰੀ ਉਪਰੰਤ ਅੱਜ ਸਵੇਰੇ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਫੁਗਲਾਣਾ ਦੇ ਸ਼ਮਸ਼ਾਨਘਾਟ 'ਚ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਰਾਜਸੀ, ਧਾਰਮਿਕ, ਸਮਾਜਿਕ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ | ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰਾਂ ਹਰਿੰਦਰ ਸਿੰਘ ਤੇ ਜਸਕਰਨ ਸਿੰਘ ਨੇ ਦਿਖਾਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ, ਭਾਜਪਾ ਦੀ ਸੀਨੀਅਰ ਆਗੂ ਬੀਬੀ ਮਹਿੰਦਰ ਕੌਰ ਜੋਸ਼, ਸਰਪੰਚ ਜਤਿੰਦਰ ਕੁਮਾਰ, ਐਡਵੋਕੇਟ ਬਲਦੇਵ ਸਿੰਘ ਫੁਗਲਾਣਾ, ਸਾਬਕਾ ਜ਼ਿਲ੍ਹਾ ਅਟਾਰਨੀ ਐਡਵੋਕੇਟ ਅਮਰਜੀਤ ਸਿੰਘ, ਉਂਕਾਰ ਸਿੰਘ ਮਿਨਹਾਸ, ਬਲਵੀਰ ਸਿੰਘ ਫੁਗਲਾਣਾ ਪ੍ਰਧਾਨ ਦੋਆਬਾ ਜਨਰਲ ਕੈਟਾਗਰੀ ਫ਼ਰੰਟ, ਨੰਬਰਦਾਰ ਨਰਿੰਦਰ ਸਿੰਘ, ਨੰਬਰਦਾਰ ਭੁਪਿੰਦਰ ਸਿੰਘ ਹੇੜੀਆਂ, ਪ੍ਰੇਮ ਸਿੰਘ ਪਿੱਪਲਾਂਵਾਲਾ, ਭਾਈ ਰੇਸ਼ਮ ਸਿੰਘ, ਸੁਰਜੀਤ ਸਿੰਘ ਮਸੂਤਾ, ਡਾ: ਇਕਬਾਲ ਸਿੰਘ, ਜਗਤਾਰ ਸਿੰਘ ਭੁੰਗਰਨੀ, ਡਾ: ਪਾਲ ਅੱਤੋਵਾਲ, ਡਾ: ਧਰਮਜੀਤ ਸਿੰਘ ਪਰਮਾਰ ਵਾਇਸ ਚਾਂਸਲਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਸਰਪੰਚ ਵਿਪਨ ਠਾਕੁਰ, ਡਾ: ਮੁਖ਼ਤਿਆਰ ਸਿੰਘ ਧਾਲੀਵਾਲ, ਪ੍ਰਧਾਨ ਰਣਜੀਤ ਸਿੰਘ, ਮਨਜਿੰਦਰ ਸਿੰਘ ਸੋਨੰੂ, ਜੋਗਿੰਦਰ ਪਾਲ, ਜਰਨੈਲ ਸਿੰਘ ਖ਼ਾਲਸਾ, ਗੁਰਮੇਲ ਸਿੰਘ, ਹਰਮੇਸ਼ ਕੁਮਾਰ ਸੰਮਤੀ ਮੈਂਬਰ, ਜਤਿੰਦਰ ਸਿੰਘ ਘੁੰਮਣ, ਚੇਅਰਮੈਨ ਜਸਪਾਲ ਸਿੰਘ ਮੰਢੇਰ, ਮਲਕੀਤ ਸਿੰਘ ਠੰਡਲ, ਰਵੀ ਮੇਹਟੀਆਣਾ ਆਦਿ ਹਾਜ਼ਰ ਸਨ |