ਗੜ੍ਹਸ਼ੰਕਰ, 22 ਜਨਵਰੀ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ | ਏ.ਐੱਸ.ਆਈ. ਉਂਕਾਰ ਸਿੰਘ ਚੌਕੀ ਇੰਚਾਰਜ ਬੀਣੇਵਾਲ ਵਲੋਂ ਸਮੇਤ ਪੁਲਿਸ ਪਾਰਟੀ ਮਿੰਨੀ ਸਿਵਲ ਹਸਪਤਾਲ ਬੀਣੇਵਾਲ ਦੇ ਗੇਟ ਸਾਹਮਣੇ ਨਾਕਾਬੰਦੀ ਦੌਰਾਨ ਸ਼ੱਕੀ ਵਿਅਕਤੀ ਅਮਰਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਬਗਵਾਈਾ ਥਾਣਾ ਗੜ੍ਹਸ਼ੰਕਰ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਕਰਨ 'ਤੇ ਉਸ ਪਾਸੋਂ 190 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ | ਪੁਲਿਸ ਵਲੋਂ ਅਮਰਜੀਤ ਸਿੰਘ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ |