12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪਿੰਡ ਨੱਥੂਪੁਰ ਦੀ ਪੰਚਾਇਤ ਨੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪਿੰਡ 'ਚ ਖੇਡ ਪਾਰਕ, ਜਿੰਮ ਦੀਆਂ ਮਸ਼ੀਨਾਂ ਲਗਵਾਈਆਂ

ਅਜੀਤ ਡੈਸਕ 23-01-2026
ਟਾਂਡਾ ਉੜਮੁੜ, 22 ਜਨਵਰੀ (ਭਗਵਾਨ ਸਿੰਘ ਸੈਣੀ)-ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਨੱਥੂਪੁਰ ਵਿਖੇ ਸਰਪੰਚ ਰਜਿੰਦਰ ਸਿੰਘ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਾਬਾ ਜਸਵੀਰ ਸਿੰਘ, ਸਮੂਹ ਗਰਾਮ ਪੰਚਾਇਤ ਅਤੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਦੇ ਨਾਲ ਪਿੰਡ 'ਚ ਵਿਕਾਸ ਦੇ ਕੰਮ ਨਿਰੰਤਰ ਜਾਰੀ ਹਨ | ਸਮੂਹ ਪੰਚਾਇਤ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਇਕ ਸ਼ਾਨਦਾਰ ਪਾਰਕ ਬਣਾਇਆ ਗਿਆ ਅਤੇ ਉਸ ਵਿਚ ਓਪਨ ਜਿੰਮ ਖ਼ੋਲ੍ਹ ਕੇ 32 ਮਸ਼ੀਨਾਂ ਲਗਾਈਆਂ ਗਈਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਰਜਿੰਦਰ ਸਿੰਘ ਨੇ ਦੱਸਿਆ ਕਿ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪਿੰਡ ਦੇ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ ਜਿਸ ਨਾਲ ਪਿੰਡ ਦੇ ਨੌਜਵਾਨਾਂ ਅਤੇ ਆਸ-ਪਾਸ ਤੇ ਪਿੰਡਾਂ ਦੇ ਨੌਜਵਾਨਾਂ ਦਾ ਖੇਡਾਂ ਪ੍ਰਤੀ ਰੁਝਾਨ ਵਧੇਗਾ ਅਤੇ ਨੌਜਵਾਨ ਨਸ਼ੇ ਦੀਆਂ ਅਲਾਮਤਾਂ ਤੋਂ ਦੂਰ ਰਹਿਣਗੇ | ਉਨ੍ਹਾਂ ਕਿਹਾ ਕਿ ਪੰਚਾਇਤ ਵਲੋਂ ਬਣਾਏ ਜਾ ਰਹੇ ਇਹ ਸ਼ਾਨਦਾਰ ਪਾਰਕ ਜਲਦੀ ਹੀ ਪੂਰਾ ਹੋ ਜਾਵੇਗਾ ਅਤੇ ਜਿਸ ਨੂੰ ਪਿੰਡ ਵਾਸੀਆਂ ਨੂੰ ਸੌਂਪ ਦਿੱਤਾ ਜਾਵੇਗਾ | ਉਨ੍ਹਾਂ ਐਨ.ਆਰ.ਆਈ. ਵੀਰਾਂ ਅਤੇ ਪਿੰਡ ਵਾਸੀਆਂ ਦਾ ਇਸ ਖੇਡ ਪਾਰਕ ਨੂੰ ਬਣਾਉਣ, ਉਸ ਵਿਚ ਜਿੰਮ ਦੀਆਂ ਮਸ਼ੀਨਾਂ ਝੂਲੇ ਅਤੇ ਹੋਰ ਸਾਮਾਨ ਲਗਾਉਣ 'ਤੇ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਰਜਿੰਦਰ ਸਿੰਘ, ਪ੍ਰਧਾਨ ਜਸਵੀਰ ਸਿੰਘ, ਪੰਚਾਇਤ ਮੈਂਬਰ ਸੰਗਤ ਸਿੰਘ, ਸਰਦਾਰ ਸਿੰਘ, ਸੁੰਦਰ ਕੌਰ, ਜਸਵਿੰਦਰ ਸਿੰਘ, ਸੂਬੇਦਾਰ ਮਨਜੀਤ ਸਿੰਘ, ਬਾਬਾ ਸਾਈ, ਦਲਜੀਤ ਕੌਰ, ਕਸ਼ਮੀਰ ਸਿੰਘ ਕਾਕੂ, ਕਾਲਾ ਮਿਸਤਰੀ, ਗੋਪੀ, ਅਵਤਾਰ ਸਿੰਘ, ਤਰਸੇਮ ਸਿੰਘ, ਕੁਲਦੀਪ ਸਿੰਘ, ਸੰਨ੍ਹੀ ਪੁਰਤਗਾਲ, ਬੱਬੂ ਪੁਰਤਗਾਲ, ਟੋਨੀ, ਬਬਲੀ, ਕੁਲਦੀਪ ਸਿੰਘ, ਸਤਵਿੰਦਰ ਕੌਰ, ਕੁਲਵਿੰਦਰ ਕੌਰ
ਪਿਛਲੀ ਖ਼ਬਰ ਭਗੌੜਾ ਗਿ੍ਫ਼ਤਾਰ ਅਗਲੀ ਖ਼ਬਰ ਟੀ. ਐਸ. ਯੂ. ਦੇ ਕੁਲਵਿੰਦਰ ਢਿੱਲੋਂ ਸੂਬਾ ਪ੍ਰਧਾਨ ਅਤੇ ਨਿਰਮਲ ਸਿੰਘ ਜਰਨਲ ਸਕੱਤਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।